ਹੈਰੋਇਨ ਸਮੇਤ ਕਾਬੂ
04:26 AM Jun 17, 2025 IST
ਪੱਤਰ ਪ੍ਰੇਰਕ
Advertisement
ਗਿੱਦੜਬਾਹਾ, 16 ਜੂਨ
ਥਾਣਾ ਸਦਰ ਮੁਕਤਸਰ ਪੁਲੀਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਹਾਕਮ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਨਾਲ ਗਸ਼ਤ ’ਤੇ ਸਨ। ਇਸ ਦੌਰਾਨ ਜਦੋਂ ਪੁਲੀਸ ਪਾਰਟੀ ਪਿੰਡ ਸੰਗੂਧੌਣ ਤੋਂ ਪਿੰਡ ਥਾਂਦੇਵਾਲਾ ਜਾ ਰਹੀ ਸੀ ਤਾਂ ਨਹਿਰ ਦੇ ਕੰਢੇ ਇੱਕ ਵਿਅਕਤੀ ਖੜ੍ਹਾ ਦਿਖਾਈ ਦਿੱਤਾ। ਸ਼ੱਕ ਹੋਣ ’ਤੇ ਉਸਦਾ ਨਾਮ ਅਤੇ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਜੱਸਾ ਸਿੰਘ ਵਾਸੀ ਪਿੰਡ ਸੰਗੂਧੌਣ ਦੱਸਿਆ। ਪੁਲੀਸ ਨੇ ਜਦੋਂ ਉਸਦੇ ਹੱਥ ਵਿੱਚ ਫੜੇ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ’ਤੇ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement