ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
04:08 AM Jun 16, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਜੂਨ
ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਇੱਕ ਔਰਤ ਸਮੇਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਲਾਡੋਵਾਲ ਦੇ ਥਾਣੇਦਾਰ ਜੀਵਨ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਖੁਆਜਾ ਪੀਰ ਦੀ ਜਗ੍ਹਾ ਪਾਸ ਪੁੱਜੀ ਤਾਂ ਇੱਕ ਔਰਤ ਮਨਜੀਤ ਕੌਰ ਵਾਸੀ ਪਿੰਡ ਤਲਵੰਡੀ ਕਲਾਂ ਪੰਜ ਢੇਰਾ ਪੁਲੀਸ ਪਾਰਟੀ ਨੂੰ ਦੇਖ ਕੇ ਹੱਥ ਵਿੱਚ ਫੜਿਆ ਮੋਮੀ ਲਿਫਾਫਾ ਹੇਠਾਂ ਸੁੱਟ ਕੇ ਭੱਜਣ ਲੱਗੀ। ਇਸ ਦੌਰਾਨ ਉਸਨੂੰ ਗ੍ਰਿਫ਼ਤਾਰ ਕਰਕੇ ਮੋਮੀ ਲਿਫਾਫੇ ਵਿੱਚੋਂ 32 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਹੈਬੋਵਾਲ ਦੇ ਥਾਣੇਦਾਰ ਰਾਮ ਕ੍ਰਿਸ਼ਨ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਦੇਵ ਸਿੰਘ ਵਾਸੀ ਨਿਊ ਚੰਦਰ ਨਗਰ ਜੱਸੀਆਂ ਰੋਡ ਨੂੰ ਕਾਬੂ ਕਰਕੇ ਉਸ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਵੱਲੋਂ ਉਸਦਾ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
Advertisement
Advertisement