ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
05:19 AM Jan 15, 2025 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 14 ਜਨਵਰੀ
ਇਥੋਂ ਦੀ ਸੀਆਈਏ ਥਾਣਾ ਪੁਲੀਸ ਦੀ ਟੀਮ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਕਰਮਵੀਰ ਸਿੰਘ ਵਾਸੀ ਪਿੰਡ ਭਾਵਦੀਨ ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ। ਸੀਆਈਏ ਸਿਰਸਾ ਦੇ ਇੰਚਾਰਜ ਪ੍ਰੇਮ ਕੁਮਾਰ ਨੇ ਦੱਸਿਆ ਕਿ ਪੁਲੀਸ ਦੀ ਇੱਕ ਟੀਮ ਗਸ਼ਤ ਅਤੇ ਚੈਕਿੰਗ ਦੌਰਾਨ ਭਾਵਦੀਨ ਇਲਾਕੇ ਵਿੱਚ ਮੌਜੂਦ ਸੀ। ਪੁਲੀਸ ਟੀਮ ਨੇ ਸਾਹਮਣੇ ਤੋਂ ਇੱਕ ਨੌਜਵਾਨ ਨੂੰ ਪੈਦਲ ਆਉਂਦੇ ਦੇਖਿਆ ਤਾਂ ਨੌਜਵਾਨ ਪੁਲੀਸ ਦੀ ਗੱਡੀ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲੀਸ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ, ਜਿਹੜੀ ਜੋਖਣ ’ਤੇ 6 ਗਰਾਮ 57 ਮਿਲੀ ਗਰਾਮ ਬਣੀ। ਮੁਲਜ਼ਮ ਖ਼ਿਲਾਫ਼ ਡਿੰਗ ਥਾਣੇ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Advertisement
Advertisement