ਹੋਟਲ ’ਚ ਠਹਿਰੇ ਵਿਅਕਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
06:11 AM Apr 01, 2025 IST
ਜ਼ੀਰਕਪੁਰ: ਇਥੋਂ ਦੇ ਢਕੋਲੀ ਖੇਤਰ ਵਿੱਚ ਇਕ ਹੋਟਲ ਵਿੱਚ ਆ ਕੇ ਰੁਕੇ ਵਿਅਕਤੀ ਨੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਰੇਸ਼ ਕੁਮਾਰ ਵਾਸੀ ਪਿੰਡ ਉਚਾਣਾ ਕਲਾਂ ਹਰਿਆਣਾ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਹਾਲੇ ਜ਼ੀਰਕਪੁਰ ਦੀ ਮੋਨਾ ਐਰੋ ਵਿਉ ਸੁਸਾਇਟੀ ਵਿੱਚ ਰਹਿ ਰਿਹਾ ਸੀ। ਪੁਲੀਸ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ ਵਿੱਚ ਰਖਵਾ ਕੇ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਡੀਐੱਸਪੀ ਜ਼ੀਰਕਪੁਰ ਜਸਪਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਹੈ ਜਿਸ ਮਗਰੋਂ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਏਗੀ। ਪੁਲੀਸ ਨੂੰ ਮੌਕੇ ਤੋਂ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। -ਨਿੱਜੀ ਪੱਤਰ ਪ੍ਰੇਰਕ
Advertisement
Advertisement