ਹੋਟਲ ਤਾਜ ਵਿੱਚ ਬੰਬ ਮਿਲਣ ਦੀ ਸੂਚਨਾ ਨਿਕਲੀ ਮੌਕ ਡਰਿੱਲ
05:55 AM Jun 10, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪਰੈਲ ਨੂੰ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਚੰਡੀਗੜ੍ਹ ਪੁਲੀਸ ਸ਼ਹਿਰ ਵਿੱਚ ਹਰ ਸਮੇਂ ਚੌਕਸੀ ਰੱਖ ਰਹੀ ਹੈ। ਇਸ ਦੇ ਬਾਵਜੂਦ ਅੱਜ ਸੈਕਟਰ-17 ਵਿੱਚ ਸਥਿਤ ਹੋਟਲ ਤਾਜ ਵਿੱਚ ਬੰਬ ਮਿਲਣ ਦੀ ਸੂਚਨਾ ਪ੍ਰਾਪਤ ਹੁੰਦਿਆਂ ਹੀ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਦੇ ਅਪਰੇਸ਼ਨ ਸੈੱਲ ਦੀ ਟੀਮ ਨੇ ਬੰਬ ਸਕੁਆਇਡ ਤੇ ਡਾਗ ਸਕੁਆਇਡ ਨਾਲ ਹੋਟਲ ਤਾਜ ਵਿੱਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਦੀ ਇਹ ਕਾਰਵਾਈ ‘ਮੌਕ ਡਰਿੱਲ’ ਨਿਕਲੀ। ਬੰਬ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲੀਸ ਦੇ ਅਪਰੇਸ਼ਨ ਸੈੱਲ ਦੀ ਟੀਮ ਨੇ ਹੋਟਲ ਤਾਜ ਨੂੰ ਖਾਲੀ ਕਰਵਾ ਕੇ ਚਾਰੋਂ ਪਾਸਿਓਂ ਘੇਰ ਲਿਆ। ਪੁਲੀਸ ਨੇ ਚੈਕਿੰਗ ਦੌਰਾਨ ਇਕ ਨਕਲੀ ਬੰਬ ਬਰਾਮਦ ਕੀਤਾ।
Advertisement
Advertisement