ਹੋਣਹਾਰ ਵਿਦਿਆਰਥਣਾਂ ਦਾ ਸਨਮਾਨ
05:58 AM Apr 28, 2025 IST
ਰੂਪਨਗਰ: ਇੱਥੋਂ ਨੇੜਲੇ ਪਿੰਡ ਰੈਲੋਂ ਦੇ ਸਰਕਾਰੀ ਮਿਡਲ ਸਕੂਲ ਦੇ ਅੱਠਵੀਂ ਜਮਾਤ ਵਿੱਚੋਂ ਅੱਵਲ ਰਹਿਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਅੱਜ ਸਕੂਲ ਪ੍ਰਬੰਧਕਾਂ ਦੁਆਰਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆ ਗਿਆ। ਸਕੂਲ ਅਧਿਆਪਕ ਸਿਮਰਨਜੀਤ ਸਿੰਘ ਰੱਕੜ ਨੇ ਦੱਸਿਆ ਕਿ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਸੰਗਮ, ਦੂਜੇ ਸਥਾਨ ’ਤੇ ਰਹਿਣ ਵਾਲੀ ਸਿਮਰਨਜੋਤ ਕੌਰ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੀਆਂ ਦੋ ਵਿਦਿਆਰਥਣਾਂ ਸਾਦਮਾ ਤੇ ਹਰਸ਼ਪ੍ਰੀਤ ਕੌਰ ਨੂੰ ਸਕੂਲ ਮੁਖੀ ਸ਼ਰਨਜੀਤ ਕੌਰ ਤੇ ਹੋਰ ਸਕੂਲ ਪ੍ਰਬੰਧਕਾਂ ਨੇ ਸਨਮਾਨ ਕੀਤਾ। ਇਸ ਦੌਰਾਨ ਸਮਾਜ ਸੇਵੀ ਸੰਸਥਾ ਵਿਦਿਆ ਦੀ ਲੋਅ ਮਿਸ਼ਨ ਵੱਲੋਂ ਪਹਿਲੇ ਸਥਾਨ ’ਤੇ ਰਹਿਣ ਵਾਲੀ ਵਿਦਿਆਰਥਣ ਸੰਗਮ ਨੂੰ ਵਿਸ਼ੇਸ਼ ਤੌਰ ’ਤੇ ਨਕਦ ਵਜ਼ੀਫਾ ਰਾਸ਼ੀ ਵੀ ਦਿੱਤੀ ਗਈ। ਇਸ ਮੌਕੇ ਦਮਨਪ੍ਰੀਤ ਸਿੰਘ, ਗੁਰਪ੍ਰੀਤ ਕੌਰ ਅਤੇ ਕੰਪਿਊਟਰ ਅਧਿਆਪਿਕਾ ਹਰਮਿੰਦਰ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement