ਹੋਣਹਾਰ ਵਿਦਿਆਰਥਣਾਂ ਦਾ ਸਨਮਾਨ
05:42 AM May 31, 2025 IST
ਸਮਾਣਾ: ਪਬਲਿਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਕਰਾਲਾ ਭਾਈਕਾ ਵਿੱਚ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਪਹਿਲੇ ਤਿੰਨ ਸਥਾਨ ਅਤੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਏਡੀਸੀ (ਵਿਕਾਸ) ਸੁਖਚੈਨ ਸਿੰਘ ਪਾਪੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਏਡੀਸੀ ਨੇ ਵਧੀਆ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਬਾਰ੍ਹਵੀਂ ਜਮਾਤ ਦੀ ਸੰਦੀਪ ਕੌਰ, ਜਸਪ੍ਰੀਤ ਕੌਰ, ਤਰਨਜੀਤ ਕੌਰ ਤੇ ਦਸਵੀਂ ਦੀ ਮੁਸਕਾਨਪ੍ਰੀਤ ਕੌਰ, ਸਨੇਹਪਰੀਤ ਕੌਰ, ਜੈਸਮੀਨ ਕੌਰ, ਰਾਜਦੀਪ ਕੌਰ ਨੂੰ ਅਵੱਲ ਆਉਣ ਦੀ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਗੁਰਦੀਪ ਕੌਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਰਭੈ ਸਿੰਘ ਖ਼ਾਲਸਾ, ਸੁਖਦੀਪ ਸਿੰਘ ਮਾਨ, ਅਵਤਾਰ ਸਿੰਘ ਪਟਵਾਰ ਤੇ ਰਾਜ ਕੁਮਾਰ ਗਰਗ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement