ਹੋਣਹਾਰ ਵਿਦਿਆਰਥਣਾਂ ਨੂੰ ਇਨਾਮ ਦਿੱਤੇ
05:51 AM Apr 12, 2025 IST
ਸ਼ਾਹਕੋਟ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ (ਲੜਕੀਆਂ)ਵਿਖੇ ਸਕੂਲ ਇੰਚਾਰਜ ਰਾਜਵਿੰਦਰ ਕੌਰ, ਸੀਨੀਅਰ ਲੈਕਚਰਾਰ ਹਰਿੰਦਰਪਾਲ ਕੌਰ ਅਤੇ ਸਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਸੋਧੀ ਅਤੇ ਪ੍ਰਿੰਸੀਪਲ ਕਮਲ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਸਖਤ ਮਿਹਨਤ ਕਰਨ ਨਾਲ ਹੀ ਜ਼ਿੰਦਗੀ ਦੀ ਮੰਜ਼ਿਲ ’ਤੇ ਪਹੁੰਚਿਆ ਜਾ ਸਕਦਾ ਹੈ। ਇਸ ਮੌਕੇ ਵਿਦਿਆਰਥਣਾਂ ਨੇ ਗੀਤ, ਕਵਿਤਾਵਾਂ, ਨਾਟਕ ਅਤੇ ਗਿੱਧਾ ਪੇਸ਼ ਕਰਕੇ ਖੂਬ ਰੰਗ ਬੰਨਿਆ। ਸਟੇਜ ਸਕੱਤਰ ਦੇ ਫਰਜ਼ ਲੈਕਚਰਾਰ ਸੁਰਜੀਤ ਸਿੰਘ ਵੱਲੋਂ ਬਾਖੂਬ ਨਿਭਾਏ। ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਅਤੇ ਸਿਲਾਈ ਦਾ ਵਿਸ਼ਾ ਪੜ੍ਹਨ ਵਾਲੀਆਂ ਨੂੰ ਸਿਲਾਈ ਮਸ਼ੀਨਾਂ ਦਿਤੀਆਂ ਗਈਆਂ। -ਪੱਤਰ ਪ੍ਰੇਰਕ
Advertisement
Advertisement
Advertisement