ਧੂਰੀ: ਸ੍ਰੀ ਚੇਤਨਿਆ ਟੈਕਨੋ ਸਕੂਲ ਵਿੱਚ ਦਸਵੀਂ ਜਮਾਤ ’ਚ ਅੱਵਲ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਨਮਾਨ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ। ਇਸ ਮੌਕੇ ਸਕੂਲ ਦੇ ਏਜੀਐੱਮ ਚੇਤਨਿਆ ਕੁਮਾਰ ਨੇ ਕਿਹਾ ਕਿ ਸੰਸਥਾ ਦੇ ਸਕੂਲਾਂ ਦਾ ਮੁੱਖ ਮਕਸਦ ਬੱਚਿਆਂ ਨੂੰ ਚੰਗੀ ਪੜ੍ਹਾਈ ਦੇਣਾ ਹੈ। ਉਨ੍ਹਾਂ ਕਿਹਾ ਕਿ ਅੱਜ ਬਹੁਤ ਖੁਸ਼ੀ ਦੀ ਗੱਲ ਹੈ ਕਿ ਚੇਤਨਿਆ ਸਕੂਲ ’ਚ ਪੜ੍ਹਾਈ ਕਰ ਰਹੇ ਦਸਵੀਂ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਸਕੂਲ ਦੇ ਡੀਨ ਰਾਕੇਸ਼ ਕੁਮਾਰ, ਪ੍ਰਿੰਸੀਪਲ ਪ੍ਰਕਾਸ਼ ਗਾਰੁੂ, ਕੁਲਵਿੰਦਰ ਸਿੰਘ ਆਰਏ ਤੇ ਜਸਪ੍ਰੀਤ ਸਿੰਘ ਮੌਜੂਦ ਸਨ। -ਖੇਤਰੀ ਪ੍ਰਤੀਨਿਧ