ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
05:57 AM Apr 09, 2025 IST
ਸੰਦੌੜ: ਵਿਦਿਅਕ ਸੰਸਥਾ ਗੁਰੂ ਹਰਿਰਾਇ ਮਾਡਲ ਸਕੂਲ ਝੁਨੇਰ ਵਿੱਚ ਗੁਰੂ ਹਰਿਰਾਇ ਸਾਹਿਬ ਗੁਰਮਤਿ ਪ੍ਰਚਾਰ ਟਰੱਸਟ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਖੇਡਾਂ ਵਿੱਚ ਸਥਾਨ ਹਾਸਲ ਕਰਨ ਵਾਲੇ, ਪ੍ਰੀਖਿਆਵਾਂ ਵਿੱਚ ਅੱਵਲ ਅਤੇ ਗੁਰਬਾਣੀ ਉਚਾਰਨ ਮੁਕਾਬਲੇ ’ਚ ਜੇਤੂਆਂ ਦਾ ਸਨਮਾਨ ਕੀਤਾ। ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਨੇ ਸੰਸਥਾ ਦੀ ਸ਼ਲਾਘਾ ਕੀਤੀ। ਸੰਸਥਾ ਮੁਖੀ ਊਸ਼ਾ ਰਾਣੀ ਨੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਹਰਭਿੰਦਰ ਸਿੰਘ, ਬਲਜਿੰਦਰ ਸਿੰਘ, ਸੈਕਟਰੀ ਅਮਰਜੀਤ ਸਿੰਘ, ਸੌਦਾਗਰ ਖਾਂ, ਸੁਖਦੇਵ ਸਿੰਘ ਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement