ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
04:14 AM Apr 10, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਤਲਵੰਡੀ ਭਾਈ, 9 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਵਿੱਚੋਂ ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਕੁਲਜੀਤ ਕੌਰ ਨੇ 96 ਫ਼ੀਸਦੀ ਅੰਕ ਹਾਸਲ ਕੀਤੇ ਹਨ। ਸਕੂਲ ਮੁਖੀ ਡਾ. ਸੁਨੀਤਾ ਅਗਰਵਾਲ ਨੇ ਦੱਸਿਆ ਕਿ ਸਕੂਲ ਵੱਲੋਂ ਉਕਤ ਵਿਦਿਆਰਥਣ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਗੁਰਮਨਪ੍ਰੀਤ ਕੌਰ ਨੇ 87 ਫ਼ੀਸਦੀ ਤੇ ਖੁਸ਼ਵੀਰ ਕੌਰ ਨੇ 86 ਫ਼ੀਸਦੀ ਅੰਕ ਹਾਸਲ ਕੀਤੇ ਹਨ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀ ਅਮਰਿੰਦਰ ਸਿੰਘ ਨੇ ਵੀ 87 ਫ਼ੀਸਦੀ ਅੰਕ ਹਾਸਲ ਕੀਤੇ ਹਨ।
Advertisement
Advertisement