ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
05:29 AM May 28, 2025 IST
ਸਮਾਣਾ: ਪਬਲਿਕ ਕਾਲਜ ਸਮਾਣਾ ਅਧੀਨ ਚੱਲ ਰਹੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਦੇ ਦਸਵੀਂ ਤੇ ਬਾਰ੍ਹਵੀਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 16 ਵਿਦਿਆਰਥੀਆਂ ਦਾ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਸਿੱਧੂ ਨੇ ਸਨਮਾਨ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਕਾਲਜੀਏਟ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਚਮਕਾਇਆ ਹੈ। ਇਸ ਮੌਕੇ ਡਾ. ਹਰਕੀਰਤਨ ਕੌਰ, ਡਾ. ਸ਼ਮਸ਼ੇਰ ਸਿੰਘ, ਪ੍ਰੋ. ਅਸ਼ਵਨੀ ਕੁਮਾਰ, ਪ੍ਰੋ. ਮੋਨੀਕਾ ਗੋਇਲ, ਪ੍ਰੋ. ਪਰਮਜੀਤ ਕੌਰ ਅਤੇ ਪ੍ਰੋ. ਨਰਿੰਦਰ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement