ਹੋਣਹਾਰ ਵਿਦਿਆਰਥੀਆਂ ਨੇ ਡੀਸੀਜ਼ ਤੇ ਐੱਸਐੱਸਪੀਜ਼ ਨਾਲ ਬਿਤਾਇਆ ਦਿਨ
05:53 AM May 27, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਮਈ
ਪੰਜਾਬ ਸਰਕਾਰ ਵੱਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਦੌਰਾਨ ਜ਼ਿਲ੍ਹੇ ਵਿੱਚ ਟਾਪਰ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਕ ਦਿਨ ਡੀਸੀ ਤੇ ਐੱਸਐੱਸਪੀ ਨਾਲ ਗੁਜ਼ਾਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਚਾਰ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨਾਲ ਦਿਨ ਬਿਤਾਇਆ। ਇਸ ਦੌਰਾਨ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰ ਜਲੰਧਰ ਅਤੇ ਐੱਸਐੱਸਪੀ ਕਪੂਰਥਲਾ ਨੇ ਟਾਪਰ ਵਿਦਿਆਰਥੀਆਂ ਨਾਲ ਇੱਕ ਦਿਨ ਬਿਤਾਇਆ। ਡਿਪਟੀ ਕਮਿਸ਼ਨਰ ਤੇ ਐੱਸਐੱਸਪੀਜ਼ ਨੇ ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕ, ਅਨੁਸ਼ਾਸਨ ਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦਾ ਪ੍ਰਤੱਖ ਅਨੁਭਵ ਪ੍ਰਦਾਨ ਕੀਤਾ। ਇਸ ਦੌਰਾਨ ਆਈਏਐੱਸ ਅਤੇ ਆਈਪੀਐੱਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਪਣੇ ਨਿੱਜੀ ਸੰਘਰਸ਼ਾਂ, ਪ੍ਰਾਪਤੀਆਂ ਅਤੇ ਚੁਣੌਤੀਆਂ ਬਾਰੇ ਵੀ ਜਾਣੂ ਕਰਵਾਇਆ।
Advertisement
Advertisement