ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੋਲੀ ਦੇ ਮੱਦੇਨਜ਼ਰ ਪੁਲੀਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ

06:35 AM Mar 14, 2025 IST
featuredImage featuredImage
ਲੁਧਿਆਣਾ ਵਿੱਚ ਵੀਰਵਾਰ ਨੂੰ ਹੋਲੀ ਮਨਾਉਂਦੀਆਂ ਹੋਈਆਂ ਮੁਟਿਆਰਾਂ। -ਫੋਟੋ: ਹਿਮਾਂਸ਼ੂ ਮਹਾਜਨ
ਗਗਨਦੀਪ ਅਰੋੜਾ
Advertisement

ਲੁਧਿਆਣਾ, 13 ਮਾਰਚ

ਸਨਅਤੀ ਸ਼ਹਿਰ ਵਿੱਚ ਰੰਗਾਂ ਦੇ ਤਿਉਹਾਰ ਹੋਲੀ ਲਈ ਲੋਕਾਂ ਨੂੰ ਕਾਫ਼ੀ ਉਤਸਾਹ ਹੈ, ਕਈ ਥਾਵਾਂ ’ਤੇ ਸਮਾਗਮਾਂ ਦੇ ਪ੍ਰਬੰਧ ਕੀਤੇ ਗਏ ਹਨ। ਲੋਕ ਹੋਲੀ ਬਿਨ੍ਹਾਂ ਪਰੇਸ਼ਾਨੀ ਤੋਂ ਮਨਾ ਸੱਕਣ, ਉਸਦੇ ਲਈ ਪੁਲੀਸ ਵੱਲੋਂ ਵੀ ਸੁਰੱਖਿਆ ਦੇ ਲਈ ਕਰੜੇ ਇੰਤਜ਼ਾਮ ਕੀਤੇ ਗਏ ਹਨ। ਪੁਲੀਸ ਦੀ ਮੰਨੀਏ ਤਾਂ ਪੁਲੀਸ ਨੇ ਸ਼ਹਿਰ ਵਿੱਚ ਪੀਸੀਆਰ ਮੁਲਾਜ਼ਮਾਂ ਦੀ ਗਸ਼ਤ ਵਿੱਚ ਵਾਧਾ ਕਰ ਦਿੱਤਾ ਹੈ। ਨਾਲ ਹੀ ਵੱਖ ਵੱਖ ਚੌਕਾਂ ਵਿੱਚ ਥਾਣਾ ਪੁਲੀਸ ਦੀਆਂ ਟੀਮਾਂ ਵੱਲੋਂ ਵੀ ਖਾਸ ਨਾਕਾਬੰਦੀ ਕੀਤੀ ਜਾਵੇਗੀ। ਕਿਸੇ ਨੂੰ ਵੀ ਹੁੱਲੜਬਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ।

Advertisement

ਲੁਧਿਆਣਾ ਦੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲੀਸ ਨੇ ਹਰ ਚੌਰਾਹੇ ’ਤੇ ਨਾਕਾਬੰਦੀ ਕਰਨ ਦੀ ਯੋਜਨਾ ਬਣਾਈ ਹੈ। ਇਸ ਤੋਂ ਇਲਾਵਾ ਪੁਲੀਸ ਅੰਦਰੂਨੀ ਇਲਾਕਿਆਂ ਵਿੱਚ ਵੀ ਗਸ਼ਤ ਕਰੇਗੀ। ਪੀਸੀਆਰ ਟੀਮ ਦੇ ਨਾਲ-ਨਾਲ, ਹਰੇਕ ਥਾਣੇ ਅਤੇ ਪੁਲੀਸ ਚੌਕੀ ਦੇ ਮੁਲਾਜ਼ਮਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਨੂੰ ਵੀ ਹੰਗਾਮਾ ਕਰਨ ਦੀ ਆਗਿਆ ਨਾ ਦਿੱਤੀ ਜਾਵੇ। ਹੰਗਾਮਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਹੋਲੀ ਦੇ ਤਿਉਹਾਰ ਦੇ ਨਾਲ-ਨਾਲ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਦੂਜੇ ਸ਼ੁੱਕਰਵਾਰ ਦੀ ਨਮਾਜ਼ ਵੀ ਸ਼ੁੱਕਰਵਾਰ ਨੂੰ ਅਦਾ ਕੀਤੀ ਗਈ। ਜਿਸ ਲਈ ਪੁਲੀਸ ਨੇ ਪੂਰੀ ਤਿਆਰੀ ਕਰ ਲਈ ਹੈ। ਸ਼ਹਿਰ ਵਿੱਚ ਦੋ ਹਜ਼ਾਰ ਦੇ ਕਰੀਬ ਪੁਲੀਸ ਮੁਲਾਜ਼ਮ ਹੋਲੀ ਦੇ ਤਿਉਹਾਰ ਲਈ ਸੁਰੱਖਿਆ ਵਿੱਚ ਤਾਇਨਾਤ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦੋ ਪਹਿਆ ਵਾਹਨਾਂ ਵਾਲਿਆਂ ਲਈ ਖਾਸ ਚਿਤਾਵਨੀ ਹੈ ਕਿ ਉਹ ਬਿਨ੍ਹਾਂ ਹੁਲੱੜਬਾਜ਼ੀ ਕੀਤੇ ਤਿਉਹਾਰ ਮਨਾਉਣ ਕਿਉਂਕਿ ਇਹ ਤਿਉਹਾਰ ਪਿਆਰ ਦਾ ਪ੍ਰਤੀਕ ਹੈ। ਇਸ ਵਿੱਚ ਕਿਸੇ ਨੂੰ ਪਰੇਸ਼ਾਨ ਨਾ ਕੀਤਾ ਜਾਵੇ।

 

Advertisement