ਹੋਲੀ ਹਾਰਟ ’ਚ ਧਾਰਮਿਕ ਸਮਾਗਮ
05:11 AM Apr 04, 2025 IST
ਮਹਿਲ ਕਲਾਂ: ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸੁਖਮਨੀ ਸਾਹਿਬ ਪਾਠ ਦੇ ਪਾਠ ਕਰਵਾਏ ਗਏ। ਸਕੂਲ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ ਪੂਰੀ ਸ਼ਰਧਾ ਨਾਲ ਪਾਠ ਵਿੱਚ ਹਿੱਸਾ ਲਿਆ। ਮੈਨੇਜਿੰਗ ਡਾਇਰੈਕਟਰ ਸੁਸ਼ੀਲ ਗੋਇਲ ਨੇ ਕਿਹਾ ਕਿ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪਰਿਵਾਰ ਦੀ ਖੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲਈ ਪਾਠ ਅਤੇ ਅਰਦਾਸ ਸਮਾਗਮ ਰੱਖਿਆ ਗਿਆ ਹੈ। ਇਸ ਮੌਕੇ ਚੇਅਰਮੈਨ ਅਜੇ ਜਿੰਦ, ਡਾਇਰੈਕਟਰ ਰਾਕੇਸ਼ ਬਾਂਸਲ, ਨਿਤਿਨ ਜਿੰਦਲ, ਇਸ਼ਾਨ ਗੋਇਲ, ਵਾਈਸ ਪ੍ਰਿੰਸੀਪਲ ਪੁਜਾ ਸ਼ਰਮਾ ਅਤੇ ਕੋਆਰਡੀਨੇਟਰ ਪਰਦੀਪ ਕੌਰ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement