ਹੋਸਟਲ ਦੇ ਕਮਰੇ ਵਿੱਚੋਂ ਵਿਦਿਆਰਥੀ ਦੀ ਲਾਸ਼ ਮਿਲੀ
05:42 AM Apr 28, 2025 IST
ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਹਰਪ੍ਰੀਤ ਸਿੰਘ (32) ਦੀ ਕੱਲ੍ਹ ਰਾਤ ਹੋਸਟਲ ਦੇ ਕਮਰੇ ਵਿੱਚੋਂ ਲਾਸ਼ ਮਿਲੀ। ਉਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦਾ ਰਹਿਣ ਵਾਲਾ ਸੀ ਅਤੇ ਇੱਥੇ ਪੀਐਚ.ਡੀ ਦਾ ਵਿਦਿਆਰਥੀ ਸੀ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਪੀੜਤ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰਨ ਮਗਰੋਂ ਹੀ ਕਾਰਵਾਈ ਕੀਤੀ ਜਾਵੇਗੀ। ਸਹਾਇਕ ਪੁਲੀਸ ਕਮਿਸ਼ਨਰ ਸ਼ਿਵਦਰਸ਼ਨ ਸਿੰਘ ਨੇ ਕਿਹਾ ਕਿ ਇਹ ਘਟਨਾ ਉਸ ਵੇਲੇ ਸਾਹਮਣੇ ਆਈ ਜਦੋਂ ਸਾਥੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕੀਤਾ। ਉਹ ਬਾਥਰੂਮ ਵਿੱਚ ਬੇਹੋਸ਼ ਪਿਆ ਮਿਲਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ ਪਰ ਮੌਤ ਦੇ ਸਹੀ ਕਾਰਨਾਂ ਦਾ ਪਤਾ ਪੋਸਟਮਾਰਟਮ ਵਿੱਚ ਲੱਗੇਗਾ। -ਟਨਸ
Advertisement
Advertisement