ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੰਗਾਮੀ ਹਲਾਤ ਨਾਲ ਨਜਿੱਠਣ ਲਈ ਸਭ ਨੂੰ ਤਿਆਰ ਰਹਿਣਾ ਚਾਹੀਦੈ: ਕਟਾਰੀਆ

08:29 AM May 09, 2025 IST
featuredImage featuredImage

ਆਤਿਸ਼ ਗੁਪਤਾ
ਚੰਡੀਗੜ੍ਹ, 8 ਮਈ
ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਅਤਿਵਾਦੀਆਂ ਵੱਲੋਂ 26 ਸੈਲਾਨੀਆਂ ਦੀ ਹੱਤਿਆ ਕੀਤੇ ਜਾਣ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਦੋਵਾਂ ਦੇਸ਼ਾਂ ਵਿਚਾਲੇ ਲਗਾਤਾਰ ਵਿਗੜ ਰਹੇ ਹਾਲਾਤਾਂ ਨੂੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ’ਤੇ ਕੀਤੀ ਮੌਕ ਡਰਿੱਲ ਤੋਂ ਬਾਅਦ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਸੈਕਟਰ-17 ਵਿੱਚ ਮੌਕ ਡਰਿੱਲ ਕੀਤੀ ਗਈ।
ਸ੍ਰੀ ਕਟਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਰਿਆਂ ਨੂੰ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਹਰ ਸਮੇਂ ਤਿਆਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ’ਤੇ ਹੋਣ ਵਾਲੀ ਹਲਚਲ ਲਈ ਭਾਰਤੀ ਫੌਜ ਪੂਰੀ ਤਰ੍ਹਾਂ ਤਿਆਰ ਹੈ, ਜਿਸ ਵੱਲੋਂ ਲੋੜ ਪੈਣ ’ਤੇ ਜਵਾਬੀ ਹਮਲਾ ਕਰਕੇ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਐਮਰਜੈਂਸੀ ਨਾਲ ਨਜਿੱਠਣ ਲਈ ਹਰ ਸਮੇਂ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ। ਸ੍ਰੀ ਕਟਾਰੀਆ ਨੇ ਕਿਹਾ ਕਿ ਸਰਹੱਦ ’ਤੇ ਵੱਧ ਰਹੀ ਹਲਚਲ ਕਾਰਨ ਸੁਰੱਖਿਆ ਬਲਾਂ ਨੂੰ ਸੁਚੇਤ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੈਕਟਰ-17 ਵਿੱਚ ਸਥਿਤ ਨੀਲਮ ਥੀਏਟਰ ਵਿੱਚ ਮੌਕ ਡਰਿੱਲ ਕੀਤੀ ਗਈ ਹੈ, ਜਿੱਥੇ ਆਪਦਾ ਪ੍ਰਬੰਧਨ ਟੀਮਾਂ ਨੇ ਸਾਂਝੇ ਤੌਰ ’ਤੇ ਸੈਕਟਰ-17 ਵਿੱਚ ਸਥਿਤ ਨੀਲਮ ਥੀਏਟਰ ਵਿੱਚ ਅੱਗ ਲੱਗਣ ’ਤੇ ਸਿਵਲ ਡਿਫੈਂਸ ਕਰਨ ਦੇ ਪ੍ਰਬੰਧਾਂ ਦੀ ਰਿਹਰਸਲ ਕੀਤੀ ਗਈ। ਇਹ ਮੌਕ ਡਰਿੱਲ ਦੁਪਹਿਰੇ 12 ਵਜੇ ਦੇ ਕਰੀਬ ਅੱਗ ਲੱਗਣ ਦੀ ਘਟਨਾ ਦੇ ਨਾਲ ਸ਼ੁਰੂ ਕੀਤੀ ਗਈ ਹੈ। ਨੀਲਮ ਥੀਏਟਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਆਪਦਾ ਪ੍ਰਬੰਧਨ ਟੀਮਾਂ ਪੁਲੀਸ, ਫਾਇਰ ਬ੍ਰਿਗੇਡ ਤੇ ਹੋਰਨਾਂ ਸੁਰੱਖਿਆ ਬਲਾਂ ਨੇ ਤੁਰੰਤ ਪਹੁੰਚ ਕੇ ਮੋਰਚਾ ਸਾਂਭਿਆ। ਇਸ ਦੌਰਾਨ ਸੁਰੱਖਿਆ ਬੱਲਾਂ ਨੇ ਨੀਲਮ ਥੀਏਟਰ ਨੂੰ ਖਾਲ੍ਹੀ ਕਰਵਾਇਆ ਗਿਆ ਅਤੇ ਉਸ ਵਿੱਚ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਹਿਰਸਲ ਕੀਤੀ।

Advertisement

Advertisement