ਹੰਸ ਰਾਜ ਹੰਸ ਦੇ ਘਰ ਪੁੱਜੇ ਸੰਤ ਸੀਚੇਵਾਲ, ਬਿੱਟੂ, ਬਾਦਲ ਤੇ ਜਾਖੜ
05:58 AM Apr 09, 2025 IST
ਜਲੰਧਰ (ਪੱਤਰ ਪ੍ਰੇਰਕ):
Advertisement
ਇੱਥੇ ਅੱਜ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ, ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਤੇ ਹੋਰ ਸਿਆਸੀ ਆਗੂਆਂ ਨੇ ਹੰਸ ਰਾਜ ਹੰਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਸੂਫੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਤੇ ਗਾਇਕ ਨਵਰਾਜ ਹੰਸ ਤੇ ਯੁਵਰਾਜ ਹੰਸ ਦੇ ਮਾਤਾ ਰੇਸ਼ਮ ਕੌਰ (60) ਜੋ ਕਈ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। ਰੇਸ਼ਮ ਕੌਰ ਕੁਝ ਸਮੇਂ ਤੋਂ ਬਿਮਾਰ ਸਨ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵੀ ਹੰਸ ਰਾਜ ਹੰਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Advertisement
Advertisement