ਹੰਸ ਰਾਜ ਹੰਸ ਨੇ ਦੀ ਸੂਫ਼ੀ ਗਾਇਕੀ ਨੇ ਸਰੋਤੇ ਕੀਲੇ
ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 28 ਮਾਰਚ
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਵਿਜ਼ੂਅਲ ਐਂਡ ਪ੍ਰਫੋਰਮਿੰਗ ਆਰਟਸ ਵਿੱਚ ਸੂਫੀ ਰਾਜ ਗਾਇਕ ਪਦਮ ਸ੍ਰੀ ਹੰਸ ਰਾਜ ਹੰਸ ਨੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਨਵੀਂ ਸਿੱਖਿਆ ਨੀਤੀ 2020 ਤਹਿਤ ਪ੍ਰੋਫੈਸਰ ਆਫ਼ ਪ੍ਰੈਕਟਿਸ ਦਾ ਅਹੁਦਾ ਸੰਭਾਲਿਆ ਹੈ। ਇਸ ਮੌਕੇ ਕਰਵਾਏ ਗਏ ਸਮਾਰੋਹ ਵਿੱਚ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਉਪ ਕੁਲਪਤੀ ਨੇ ਸੂਫੀ ਗਾਇਕ ਨੂੰ ਨਿਯੁਕਤੀ ਪੱਤਰ ਸੌਂਪਿਆ। ਸਮਾਰੋਹ ਵਿੱਚ ਚਰਨਜੀਤ ਸਿੰਘ ਬਾਠ ਅਮਰੀਕਾ ਮੁੱਖ ਮਹਿਮਾਨ ਅਤੇ ਡਾ. ਮੋਹਨ ਸਿੰਘ ਪਰਮਾਰ ਕੈਨੇਡਾ, ਡਾ. ਸੁੰਦਰਪਾਲ ਰਾਜਾਸਾਂਸੀ ਕੈਨੇਡਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਉਪ ਕੁਲਪਤੀ ਵੱਲੋਂ ਪੰਜਾਬੀ ਸੱਭਿਆਚਾਰ ਤੇ ਸੂਫੀਆਨਾ ਸੰਗੀਤ ਵਿੱਚ ਕੀਤੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਡਾ. ਵਰਮਾ ਨੇ ਗਾਇਕ ਹੰਸ ਰਾਜ ਹੰਸ ਨੂੰ ਰਾਸ਼ਟਰ ਵੱਲੋਂ ਦਿੱਤੇ ਗਏ ਸਨਮਾਨ ਬਾਰੇ ਚਾਨਣਾ ਪਾਇਆ।
ਸਮਾਰੋਹ ਵਿੱਚ ਹੰਸ ਰਾਜ ਹੰਸ ਦੀ ਸੂਫੀਆਨਾ ਗਾਇਕੀ ਨੇ ਸਰੋਤਿਆਂ ਦੀ ਖੂਬ ਵਾਹ-ਵਾਹ ਖੱਟੀ। ਡਾ. ਗੁਰਪ੍ਰੀਤ ਕੌਰ ਡੀਨ ਨੇ ’ਵਰਸਿਟੀ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਪੀਯੂਸ਼ ਵਰਮਾ ਰਜਿਸਟਰਾਰ, ਡਾ. ਹਰਜਸਪਾਲ ਸਿੰਘ ਡਾਇਰੈਕਟਰ ਤੇ ਹੋਰ ਹਾਜ਼ਰ ਸਨ।