ਹੱਤਿਆ ਦੇ ਦੋਸ਼ ਹੇਠ ਦੋ ਜਣੇ ਗ੍ਰਿਫ਼ਤਾਰ
05:58 AM Jan 06, 2025 IST
Advertisement
ਪੱਤਰ ਪ੍ਰੇਰਕ
Advertisement
ਦੇਵੀਗੜ੍ਹ, 5 ਜਨਵਰੀ
ਥਾਣਾ ਜੁਲਕਾਂ ਦੀ ਪੁਲੀਸ ਨੇ ਹੱਤਿਆ ਦੇ ਦੋਸ਼ ਹੇਠ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਾਗਰ ਸਿੰਘ ਅਤੇ ਮਨਦੀਪ ਸਿੰਘ ਵਾਸੀਆਨ ਪਿੰਡ ਅਹਿਰੂ ਕਲਾਂ ਵਜੋਂ ਹੋਈ ਹੈ। ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ 31 ਦਸੰਬਰ ਦੀ ਰਾਤ ਨੂੰ ਪਿੰਡ ਅਹਿਰੂ ਕਲਾਂ ’ਚ ਮੁਲਜ਼ਮਾਂ ਨੇ ਜੈ ਭਗਵਾਨ ਅਤੇ ਬਲਜਿੰਦਰ ਸਿੰਘ ਪੁੱਤਰ ਜਗਦੀਸ਼ ਚੰਦ ਵਾਸੀਆਨ ਪਿੰਡ ਅਹਿਰੂ ਕਲਾਂ ਨੂੰ ਲੋਹੇ ਦੇ ਪਾਈਪ ਅਤੇ ਰਾਡ ਨਾਲ ਜ਼ਖ਼ਮੀ ਕਰ ਦਿੱਤਾ ਸੀ। ਇਸ ਦੌਰਾਨ ਜੈ ਭਗਵਾਨ ਦੀ ਮੌਤ ਹੋ ਗਈ ਸੀ ਅਤੇ ਬਲਜਿੰਦਰ ਸਿੰਘ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ’ਚ ਦਾਖਲ ਕਰਵਾਇਆ ਗਿਆ ਸੀ। ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਮਗਰੋਂ ਮੁਲਜ਼ਮਾਂ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement