ਈਡੀ ਵੱਲੋਂ ਧੋਖਾਧੜੀ ਦੇ ਮਾਮਲੇ ’ਚ ਕਰਨਾਟਕ ਸਹਿਕਾਰੀ ਬੈਂਕ ਦਾ ਸਾਬਕਾ ਚੇਅਰਮੈਨ ਗ੍ਰਿਫ਼ਤਾਰ
04:52 AM Apr 11, 2025 IST
ਨਵੀਂ ਦਿੱਲੀ, 10 ਅਪਰੈਲ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਬੀਤੇ ਦਿਨ ਕਰਨਾਟਕ ਸਥਿਤ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਨੂੰ ਬੈਂਕ ਦੀ ਇਕ ਬਰਾਂਚ ਵਿੱਚ ਕਰੀਬ 63 ਕਰੋੜ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਸੰਘੀ ਜਾਂਚ ਏਜੰਸੀ ਨੇ ਇਕ ਬਿਆਨ ਵਿੱਚ ਕਿਹਾ ਕਿ ਆਰਐੱਮ ਮੰਜੂਨਾਥ ਗੌੜਾ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐੱਮਐੱਲਏ) ਤਹਿਤ ਹਿਰਾਸਤ ਵਿੱਚ ਲੈ ਕੇ ਬੰਗਲੂਰੂ ਦੀ ਇਕ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਗੌੜਾ ਨੂੰ 14 ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਵੱਲੋਂ ਇਹ ਗ੍ਰਿਫ਼ਤਾਰੀ ਸ਼ਿਮੋਗਾ ਜ਼ਿਲ੍ਹਾ ਸਹਿਕਾਰੀ ਕੇਂਦਰੀ ਬੈਂਕ ਦੀ ਸਿਟੀ ਬਰਾਂਚ ਦੇ ਵਿੱਤੀ ਮਾਮਲਿਆਂ ਦੀ ਜਾਂਚ ਤਹਿਤ ਕਰਨਾਟਕ ਦੇ ਬੰਗਲੂਰੂ ਅਤੇ ਸ਼ਿਵਮੋਗਾ ਜ਼ਿਲ੍ਹਿਆਂ ’ਚ ਮਾਰੇ ਗਏ ਛਾਪਿਆਂ ਤੋਂ ਇਕ ਦਿਨ ਬਾਅਦ ਕੀਤੀ ਗਈ ਹੈ। -ਪੀਟੀਆਈ
Advertisement
Advertisement