ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

🔴 Live Punjab Municipal Elections: ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਸ਼ਾਮ 3 ਵਜੇ ਤੱਕ 55 ਫੀਸਦ ਪੋਲਿੰਗ

08:47 AM Dec 21, 2024 IST
ਫੋਟੋ ਰਾਜੇਸ਼ ਸੱਚਰ।

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 21 ਦਸੰਬਰ

ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਸ਼ਾਮੀਂ ਤਿੰਨ ਵਜੇ ਤੱਕ ਪਲਿੰਗ ਔਸਤ 55 ਫੀਸਦ ਰਹੀ ਹੈ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਵੇਰੇ 7 ਵਜੇ ਪੋਲਿੰਗ ਸ਼ੁਰੂ ਹੋਈ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਖਤਮ ਹੋਣ ਤੋਂ ਬਾਅਦ ਹੀ ਪੋਲਿੰਗ ਸਟੇਸ਼ਨਾਂ ’ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

Advertisement

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਹੋ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਨਾਗਰਿਕ ਚੋਣਾਂ ਲਈ 3,300 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ, ਉਨ੍ਹਾਂ ਕਿਹਾ ਕਿ ਕੁੱਲ 3,809 ਪੋਲਿੰਗ ਬੂਥ ਬਣਾਏ ਗਏ ਹਨ।

 

12:30 ਵਜੇ ਲੁਧਿਆਣਾ ਜਿਲ੍ਹੇ ਦੇ ਮੁੱਲਾਪੁਰ ਵਿੱਚ ਨਗਰ ਪੰਚਾਇਤ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਦੇਵ ਵਰਕਰਾਂ ਦੇ ਵਿੱਚ ਮਮੂਲੀ ਝੜਪ ਦੇਖਣ ਨੂੰ ਮਿਲੀ ਜਿਸ ਤੋਂ ਬਾਅਦ ਮੌਕੇ ਤੇ ਪੁਲੀਸ ਨੇ ਪਹੁੰਚ ਕੇ ਸਾਰੇ ਮਾਮਲੇ ਨੂੰ ਸ਼ਾਂਤ ਕਰਾਇਆ ਅਤੇ ਝੜਪ ਦੌਰਾਨ ਕੁਝ ਸਮੇਂ ਲਈ ਵੋਟਿੰਗ ਜਰੂਰ ਬੰਦ ਹੋਈ ਅਤੇ ਉਸ ਤੋਂ ਬਾਅਦ ਪੁਲਿਸ ਨੇ ਤੁਰੰਤ ਚੋਣ ਪ੍ਰਕਿਰਿਆ ਸ਼ੁਰੂ ਕਰਾ ਦਿੱਤੀ ਇਸ ਦੌਰਾਨ ਮੌਕੇ ਤੇ ਪਹੁੰਚੇ ਡੀਐਸਪੀ ਵਰਿੰਦਰ ਖੋਸਾ ਨੇ ਜਾਣਕਾਰੀ ਦਿੱਤੀ ਕਿ ਆਪਸ ਵਿੱਚ ਤਕਰਾਰ ਹੋਈ ਸੀ ਪਰ ਕੋਈ ਲੜਾਈ ਝਗੜਾ ਨਹੀਂ ਹੋਇਆ ਪਰ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਤੇ ਮਾਮਲਾ ਸੁਲਝਾ ਲਿਆ ਅਤੇ ਚੋਣ ਪ੍ਰਕਿਰਿਆ ਬੜੇ ਸ਼ਾਂਤੀਪੂਰਵਕ ਢੰਗ ਨਾਲ ਚੱਲ ਰਹੀ ਹੈ। ਗਗਨਦੀਪ ਅਰੋੜਾ

ਭਾਜਪਾ ਉਮੀਦਵਾਰ ਵੱਲੋਂ ਆਤਮਹੱਤਿਆ ਦੀ ਕੋਸ਼ਿਸ਼

ਪਟਿਆਲਾ ਵਿਚ ਸਵੇਰ ਤੋਂ ਹੀ ਵੱਖ ਵੱਖ ਘਟਨਾਵਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪਟਿਆਲਾ ਦੇ ਵਾਰਡ ਨੰਬਰ 34 ਵਿਚ ਭਾਜਪਾ ਉਮੀਦਵਾਰ ਸੁਸ਼ੀਲ ਨੇ ਦੋਸ਼ ਲਾਇਆ ਹੈ ਕਿ ਜਾਲ੍ਹੀ ਵੋਟਾਂ ਪਵਾਈਆਂ ਜਾ ਰਹੀਆਂ ਹਨ। ਜਿਸ ਦਾ ਵਿਰੋਧ ਜਤਾਉਂਦਿਆਂ ਉਸ ਨੇ ਖੁਦ ਤੇ ਪੈਟਰੋਲ ਪਾ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਮੀਦਵਾਰਨ ਨੂੰ ਪੁਲੀਸ ਨੇ ਰੋਕਦਿਆਂ ਕਾਬੂ ਕਰ ਲਿਆ। ਘਟਨਾ ਦੇ ਮੌਕੇ ਭਾਜਪਾ ਆਗੂ ਬੀਬੀ ਜੈਇੰਦਰ ਕੌਰ ਵੀ ਪੁੱਜੇ।

 

ਸਵੇਰ 10:42 ਵਜੇ ਅੰਮ੍ਰਿਤਸਰ ਨਗਰ ਨਿਗਮ ਦੇ 85 ਵਾਰਡਾਂ ਅਤੇ ਜ਼ਿਲ੍ਹੇ ਦੀਆਂ ਪੰਜ ਨਗਰ ਕੌਂਸਲਾਂ ਵਿੱਚ ਵੋਟਾਂ ਪੈਣੀਆਂ ਜਾਰੀ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੁਝ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਜਾਇਜ਼ਾ ਲਿਆ। ਉਹਨਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸਵੇਰੇ 9 ਵਜੇ ਤੱਕ 9 ਫੀਸਦ ਮਤਦਾਨ ਹੋਇਆ ਸੀ। ਅਜਨਾਲਾ ਵਿੱਚ 12 ਫੀਸਦ ਅਤੇ ਬਾਬਾ ਬਕਾਲਾ ਵਿੱਚ 10 ਫੀਸਦ ਮਤਦਾਨ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਥਾਵਾਂ ਤੇ ਪਿੰਕ ਬੂਥ ਵੀ ਬਣਾਏ ਗਏ ਹਨ । ਜਗਤਾਰ ਸਿੰਘ ਲਾਂਬਾ

-----------------------------------------------------------------------------------------------------------------

ਸਵੇਰ 10:30 ਵਜੇ ਪਟਿਆਲਾ ਚ ਨਗਰ ਨਿਗਮ ਲਈ ਜਾਰੀ ਵੋਟਾਂ ਦੌਰਾਨ ਵਾਰਡ ਨੰਬਰ 40 ਝੜੱਪ ਹੋਣ ਦੀਆਂ ਖਬਰਾਂ ਹਨ ਜਿਸ ਦੌਰਾਨ ਦੋ ਧਿਰਾਂ ਦੇ ਵਿੱਚ ਇੱਟਾਂ ਰੋੜੇ ਵੀ ਚੱਲੇ ਤੇ ਇਸ ਮੌਕੇ ਇੱਕ ਸੁਰੱਖਿਆ ਮੁਲਾਜ਼ਮ ਦੇ ਜਖਮੀ ਹੋਣ ਦਾ ਸਮਾਚਾਰ ਵੀ ਹੈ।
ਉਧਰ ਅਜਿਹੀ ਘਟਨਾ ਦਾ ਪਤਾ ਲੱਗਣ 'ਤੇ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ ਵੀ ਮੌਕੇ 'ਤੇ ਪਹੁੰਚ ਗਏ ਸਨ। ਜਿਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਏ ਹਨ ਕਿ ਸਤਾਧਾਰੀ ਧਿਰ ਵੱਲੋਂ ਹਰਿਆਣਾ ਤੋਂ ਬੁਲਾਏ ਗਏ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ।।/ਸਰਬਜੀਤ ਸਿੰਘ ਭੰਗੂ 

 

ਸਵੇਰ 10 ਵਜੇ: ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ, ਪਰ ਠੰਢ ਦਾ ਮਾਹੌਲ ਹੋਣ ਕਾਰਨ ਸਵੇਰ ਸਮੇਂ ਵੋਟਰ ਘਰੋਂ ਨਹੀਂ ਨਿਕਲੇ। ਪਰ ਸਮਾਂ ਬੀਤਣ ਦੇ ਨਾਲ ਨਾਲ ਵੋਟਰਾਂ ਨੇ ਆਉਣਾ ਸ਼ੁਰੂ ਕੀਤਾ। ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸਵੇਰੇ 9 ਵਜੇ ਤੱਕ ਨਗਰ ਨਿਗਮ ਲੁਧਿਆਣਾ ਵਿੱਚ 5.4 ਫੀਸਦੀ ਵੋਟਿੰਗ ਹੀ ਹੋਈ ਹੈ। ਕੌਂਸਲਾਂ ਵਿੱਚ 9.8 ਫੀਸਦੀ ਵੋਟਿੰਗ ਹੋਈ ਹੈ। ਜਦਕਿ ਮਲੌਦ ਵਿੱਚ 16.1 ਫੀਸਦੀ ਵੋਟਾਂ ਪੈ ਚੁੱਕੀਆਂ ਹਨ। ਗਗਨਦੀਪ ਅਰੋੜਾ

-----------------------------------------------------------------------------------------------------------

ਠੰਡ ਦੇ ਬਾਵਜੂਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ਉੱਤੇ ਪਹੁੰਚ ਰਹੇ ਹਨ। ਇਸੇ ਦੌਰਾਨ ਪਟਿਆਲਾ ਵਿੱਚ ਸਵੇਰੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਾਰਡ ਨੰਬਰ 40 ਵਿੱਚ ਮਾਮੂਲੀ ਝੜਪ ਦੀਆਂ ਘਟਨਾਵਾਂ ਸਾਹਮਣੇ ਆਈਆਂ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪਟਿਆਲਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਸ਼ਾਂਤ ਕਰਵਾਇਆ।

ਜ਼ਿਕਰਯੋਗ ਹੈ ਕਿ ਨਗਰ ਨਿਗਮ ਪਟਿਆਲਾ ਦੀ ਚੋਣ ਦੌਰਾਨ ਚੋਣ ਮੈਦਾਨ ਵਿੱਚ ਉਤਰੇ ਭਾਜਪਾ ਦੇ ਦੋ ਦਰਜਨ ਦੇ ਕਰੀਬ ਉਮੀਦਵਾਰਾਂ ਨੂੰ ਸੁਰੱਖਿਆ ਮੁਹਈਆ ਕਰਵਾਈ ਗਈ ਹੈ। ਅੱਜ ਤੜਕਸਾਰ ਭਾਜਪਾ ਦੇ ਪਟਿਆਲਾ ਵਿੱਚ ਸਾਰੇ ਉਮੀਦਵਾਰਾਂ ਨੂੰ ਦੋ ਤੋਂ ਤਿੰਨ ਸੁਰੱਖਿਆ ਕਰਮੀ ਮੁਹਈਆ ਕਰਵਾਈ ਗਏ ਹਨ।

09:45 ਵਜੇ ਉਧਰ ਪਟਿਆਲਾ ਦੇ 11 ਨੰਬਰ ਵਾਰਡ ਵਿੱਚੋਂ ਚੋਣ ਲੜ ਰਹੀ ਅਕਾਲੀ ਦਲ ਦੀ ਇੱਕ ਉਮੀਦਵਾਰ ਦੇ ਪਤੀ ਸੁਖਵਿੰਦਰ ਪਾਲ ਸਿੰਘ ਮਿੰਟਾਂ ਸੱਤਾਧਾਰੀ ਧਿਰ ’ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਆਪਣੇ ਇਲਾਕੇ ਵਿਚਲੀ ਇੱਕ ਟੈਂਕੀ ’ਤੇ ਜਾ ਚੜਿਆ। ਸੁਖਵਿੰਦਰ ਪਾਲ ਨੇ ਬੀਤੇ ਦਿਨ ਵੀ ਪ੍ਰੈਸ ਕਾਨਫਰੰਸ ਕਰਦਿਆਂਵਿਰੋਧੀਆਂ ’ਤੇ ਉਸ ਨੂੰ ਡਰਾਉਣ ਧਮਕਾਉਣ ਦੇ ਦੋਸ਼ ਲਾਏ ਸਨ।/ਸਰਬਜੀਤ ਸਿੰਘ ਭੰਗੂ 

 

-------------------------------------------------------------------------------------------------------

ਸਵੇਰ 08:45 ਵਜੇ-

ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਚੋਣਾਂ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਕਿਉਂਕਿ ਇਹ ਸ਼ਹਿਰੀ ਵੋਟਰਾਂ ਵਿੱਚ ਸੱਤਾਧਾਰੀ ਪਾਰਟੀ ਦੀ ਲੋਕਪ੍ਰਿਅਤਾ ਨੂੰ ਪ੍ਰਗਟ ਕਰਨਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ‘ਆਪ’ ਉਮੀਦਵਾਰਾਂ ਲਈ ਰੋਡ ਸ਼ੋਅ ਕੀਤਾ ਅਤੇ ਚੋਣ ਪ੍ਰਚਾਰ ਕੀਤਾ। 'ਆਪ' ਦੀ ਪੰਜਾਬ ਇਕਾਈ ਦੇ ਮੁਖੀ ਵਜੋਂ ਨਿਯੁਕਤ ਕੀਤੇ ਜਾਣ ਤੋਂ ਬਾਅਦ ਅਮਨ ਅਰੋੜਾ ਲਈ ਵੀ ਇਹ ਪਹਿਲੀ ਪ੍ਰੀਖਿਆ ਹੋਵੇਗੀ। ਪੀਟੀਆਈ

Advertisement
Tags :
Punjab Municipal Elections: