ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਾਹਬਾਦ ਵਿੱਚ 1.69 ਲੱਖ ਵੋਟਰ ਪਾਉਣਗੇ ਵੋਟ

09:02 AM Mar 23, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 22 ਮਾਰਚ
ਉਪ ਮੰਡਲ ਅਧਿਕਾਰੀ ਪੁਲਕਿਤ ਮਲਹੋਤਰਾ ਨੇ ਆਪਣੇ ਦਫ਼ਤਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਅਤੇ ਲੋਕਾਂ ਨੂੰ ਇਸ ਲੋਕਤੰਤਰ ਦੇ ਤਿਉਹਾਰ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਾਹਬਾਦ ਵਿਧਾਨ ਸਭਾ ਖੇਤਰ ਵਿਚ ਕੁੱਲ ਇਕ ਲੱਖ 69 ਹਜ਼ਾਰ 982 ਵੋਟਰ ਹਨ , ਜਿਨ੍ਹਾਂ ’ਚ 80 ਹਜ਼ਾਰ 841 ਮਹਿਲਾ ਵੋਟਰ ਹਨ। ਚੋਣਾਂ ਲਈ ਹਲਕੇ ਵਿਚ 185 ਬੂਥ ਬਣਾਏ ਗਏ ਹਨ। ਜ਼ਿਲ੍ਹੇ ’ਚ 13 ਬੂਥ ਅਤਿ ਸੰਵੇਦਨਸ਼ੀਲ ਐਲਾਨੇ ਗਏ ਹਨ। ਇਸ ਵਾਰ ਲੋਕ ਸਭਾ ਚੋਣਾਂ ਵਿਚ ਅਹਿਮ ਪਹਿਲੂ ਇਹ ਹੈ ਕਿ 85 ਸਾਲਾਂ ਤੋਂ ਜ਼ਿਆਦਾ ਉਮਰ ਦੇ ਵੋਟਰ ਹੁਣ ਘਰ ਬੈਠ ਕੇ ਹੀ ਵੋਟ ਪਾ ਸਕਣਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੀਡੀਆ ਦਾ ਅਹਿਮ ਯੋਗਦਾਨ ਰਹੇਗਾ।

Advertisement

Advertisement
Advertisement