ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਿਜ਼ੋਰਮ ਵਿੱਚ ਢਿੱਗਾਂ ਡਿੱਗਣ ਕਾਰਨ 10 ਮੌਤਾਂ, ਕਈ ਲਾਪਤਾ

12:05 PM May 28, 2024 IST

ਆਈਜ਼ੌਲ, 28 ਮਈ
ਮਿਜ਼ੋਰਮ ਦੇ ਆਈਜ਼ੌਲ ਜ਼ਿਲ੍ਹੇ ਵਿੱਚ ਚੱਕਰਵਾਤੀ ਤੂਫ਼ਾਨ ‘ਰੇਮਾਲ’ ਦੇ ਪ੍ਰਭਾਵ ਵਜੋਂ ਲਗਾਤਾਰ ਪੈ ਰਹੇ ਮੀਂਹ ਦੌਰਾਨ ਮੰਗਲਵਾਰ ਸਵੇਰੇ ਢਿੱਗਾਂ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲਾਪਤਾ ਹੋ ਗਏ। ਘਟਨਾ ਸਵੇਰੇ 6 ਵਜੇ ਦੇ ਕਰੀਬ ਆਈਜ਼ੌਲ ਸ਼ਹਿਰ ਦੇ ਦੱਖਣੀ ਬਾਹਰੀ ਹਿੱਸੇ ’ਤੇ ਮੇਲਥਮ ਅਤੇ ਹਲੀਮੇਨ ਦੇ ਵਿਚਕਾਰਲੇ ਖੇਤਰ ’ਚ ਵਾਪਰੀ। ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਅਨਿਲ ਸ਼ੁਕਲਾ ਨੇ ਦੱਸਿਆ ਕਿ ਹੁਣ ਤੱਕ 10 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਕਈ ਹੋਰ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ। ਉਨ੍ਹਾਂ ਕਿਹਾ, ‘‘ਮਲਬੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ, ਭਾਰੀ ਮੀਂਹ ਕਾਰਨ ਕਾਰਜ ਪ੍ਰਭਾਵਿਤ ਹੋ ਰਹੇ ਹਨ।’’ -ਪੀਟੀਆਈ

Advertisement

Advertisement