ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ ’ਚੋਂ 10 ਕਿਲੋ ਹੈਰੋਇਨ ਬਰਾਮਦ

08:41 AM Sep 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਸਤੰਬਰ
ਪੰਜਾਬ ਪੁਲੀਸ ਨੇ ਦੋ ਵੱਖ-ਵੱਖ ਘਟਨਾਵਾਂ ’ਚ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੌਰਾਨ ਲੋਪੋਕੇ ਸਬ ਡਿਵੀਜ਼ਨ ਤੋਂ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ, ਜਦਕਿ ਸਰਹੱਦ ’ਤੇ ਕੰਡਿਅਲੀ ਤਾਰ ਤੋਂ ਪਾਰ ਮੰਜ ਪਿੰਡ ’ਚੋਂ ਇੱਕ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਹੈ। ਲੋਪੋਕੇ ਪੁਲੀਸ ਨੇ ਪਿੰਡ ਡੱਲਾ ਦੇ ਜਗਰੂਪ ਸਿੰਘ ਨੂੰ 5 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਉਸ ਕੋਲੋਂ ਦੋ ਮੋਬਾਈਲ ਅਤੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਉਸ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਵਣੀਏਕੇ ਤੋਂ ਗ੍ਰਿਫਤਾਰ ਕੀਤਾ ਗਿਆ। ਇਸੇ ਤਰ੍ਹਾਂ ਇੱਕ ਹੋਰ ਘਟਨਾ ਵਿੱਚ ਪੁਲੀਸ ਨੂੰ ਸਰਹੱਦ ’ਤੇ ਲਗੀ ਕੰਡਿਅਲੀ ਤਾਰ ਤੋਂ ਪਾਰ ਮੰਜ ਪਿੰਡ ਵਿੱਚ ਝੋਨੇ ਦੇ ਖੇਤਾਂ ’ਚ ਇੱਕ ਡਰੋਨ ਡਿੱਗਣ ਦੀ ਸੂਚਨਾ ਮਿਲੀ ਸੀ। ਪੁਲੀਸ ਟੀਮਾਂ ਨੇ ਇਲਾਕੇ ਦੀ ਤਲਾਸ਼ੀ ਲਈ ਤਾਂ 5 ਕਿਲੋ ਨਸ਼ੀਲੇ ਪਦਾਰਥਾਂ ਦੇ ਨਾਲ ਹੈਕਸਾਕਾਪਟਰ ਡਰੋਨ ਬਰਾਮਦ ਹੋਇਆ।

Advertisement

Advertisement