ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ 10 ਲੱਖ ਠੱਗੇ

10:13 AM Oct 07, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 6 ਅਕਤੂਬਰ
ਭਿੱਖੀਵਿੰਡ ਵਾਸੀ ਚਮਨ ਲਾਲ ਦੇ ਲੜਕੇ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਫ਼ਰੀਦਕੋਟ ਵਾਸੀ ਪਤੀ-ਪਤਨੀ ਨੇ 9.93 ਲੱਖ ਰੁਪਏ ਦੀ ਠੱਗੀ ਮਾਰ ਲਈ ਹੈ| ਚਮਨ ਲਾਲ ਨੇ ਪੁਲੀਸ ਨੂੰ ਕੀਤੀ ਸ਼ਿਕਾਇਤ ਵਿੱਚ ਕਿਹਾ ਕਿ ਫ਼ਰੀਦਕੋਟ ਦੀ ਟੀਚਰ ਕਲੋਨੀ ਵਾਸੀ ਦੀਪਕ ਸ਼ਰਮਾ ਤੇ ਉਸ ਦੀ ਪਤਨੀ ਸ਼ਿਖਾ ਸ਼ਰਮਾ ਨੇ ਸ਼ਿਕਾਇਤਕਰਤਾ ਦੇ ਲੜਕੇ ਨੂੰ ਵਿਦੇਸ਼ ਭੇਜਣ ਦੇ ਨਾਂ ਤੇ ਦੋ ਸਾਲ ਪਹਿਲਾਂ ਇਹ ਰਕਮ ਲਈ ਸੀ| ਉਹ ਉਸ ਦੇ ਲੜਕੇ ਨੂੰ ਨਾ ਤਾਂ ਵਿਦੇਸ਼ ਭੇਜ ਸਕੇ ਅਤੇ ਨਾ ਹੀ ਪੈਸੇ ਵਾਪਸ ਕਰ ਰਹੇ ਸਨ| ਚਮਨ ਲਾਲ ਦੀ ਸ਼ਿਕਾਇਤ ਦੀ ਪੜਤਾਲ ਐੱਸਪੀ (ਜਾਂਚ) ਨੇ ਕੀਤੀ। ਇਸ ਦੀ ਰਿਪੋਰਟ ਦੇ ਆਧਾਰ ’ਤੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ| ਏਐੱਸਆਈ ਸਲਵਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।

Advertisement

Advertisement