ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਮਾਜ ਸੇਵੀ ਜਥੇਬੰਦੀ ਦੇ ਨਾਂ ’ਤੇ 10 ਲੱਖ ਰੁਪਏ ਠੱਗੇ

06:24 AM Nov 04, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਨਵੰਬਰ
ਚੰਡੀਗੜ੍ਹ ਪੁਲੀਸ ਨੇ ਸਮਾਜ ਸੇਵੀ ਜਥੇੇਬੰਦੀ ਦੇ ਨਾਂ ’ਤੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਵਿਰੁੱਧ ਕਾਰਵਾਈ ਕਰਦਿਆਂ ਇਕ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਨੇ ਸੁਖਵਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਵਰੁਣ ਤਲਵਾਰ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਵਰੁਣ ਤਲਵਾੜ ਨੇ ਉਸ ਕੋਲ ਪਹੁੰਚ ਕੀਤੀ ਅਤੇ ਖੁਦ ਨੂੰ ਸਮਾਜ ਸੇਵੀ ਜਥੇਬੰਦੀ ਦਾ ਮੈਂਬਰ ਦੱਸ ਕੇ ਸਹਿਯੋਗ ਦੇਣ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਮੁਲਜ਼ਮ ਨੂੰ 10 ਲੱਖ ਰੁਪਏ ਦੇ ਦਿੱਤੇ ਪਰ ਬਾਅਦ ਵਿੱਚ ਸ਼ੱਕ ਪੈਣ ’ਤੇ ਪੁਲੀਸ ਨੂੰ ਸ਼ਿਕਾਇਤ ਕੀਤੀ। ਥਾਣਾ ਸੈਕਟਰ- 17 ਦੀ ਪੁਲੀਸ ਨੇ ਵਰੁਣ ਤਲਵਾੜ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement