ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਸੰਸਥਾ ਦੇ 10 ਹੋਰ ਕੈਡਿਟ ਬਣੇ ਅਫ਼ਸਰ

07:26 PM Jun 23, 2023 IST

ਪੱਤਰ ਪ੍ਰੇਰਕ

Advertisement

ਐਸ.ਏ.ਐਸ. ਨਗਰ (ਮੁਹਾਲੀ), 10 ਜੂਨ

ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਹੋਰ ਕੈਡਿਟਾਂ ਨੂੰ ਇੰਡੀਅਨ ਮਿਲਟਰੀ ਅਕੈਡਮੀ ਰਾਹੀਂ ਭਾਰਤੀ ਫੌਜ ਵਿੱਚ ਸੇਵਾਵਾਂ ਲਈ ਚੁਣਿਆ ਗਿਆ ਹੈ। ਦੇਹਰਾਦੂਨ ਵਿੱਚ ਹੋਈ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ ਆਫ਼ ਆਰਮੀ ਸਟਾਫ਼ ਜਨਰਲ ਮਨੋਜ ਪਾਂਡੇ ਨੇ ਕੀਤਾ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਵਾਲੇ ਨਵੇਂ ਕੈਡਿਟਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

Advertisement

ਸ੍ਰੀ ਅਰੋੜਾ ਨੇ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਤੇ ਗੌਰਵ ਹਨ ਜੋ ਕਿ ਦੇਸ਼ ਦੀ ਸੇਵਾ ਕਰਨਗੇ। ਉਨ੍ਹਾਂ ਦੱਸਿਆ ਕਿ ਅੱਜ ਇਨ੍ਹਾਂ 10 ਅਧਿਕਾਰੀਆਂ ਦੀ ਨਿਯੁਕਤੀ ਨਾਲ ਹੁਣ ਇਸ ਸੰਸਥਾ ਦੇ 136 ਕੈਡਿਟ ਹਥਿਆਰਬੰਦ ਬਲਾਂ ਦੇ ਤਿੰਨੋਂ ਵਿੰਗਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਥਾਪਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਲਗਾਤਾਰ ਪਿਛਲੇ 11 ਸਾਲਾਂ ਤੋਂ ਰੱਖਿਆ ਸੇਵਾਵਾਂ ਲਈ ਅਫ਼ਸਰ ਬਣਨ ਦੀ ਸਿਖਲਾਈ ਦੇ ਰਿਹਾ ਹੈ। 52 ਫੀਸਦੀ ਤੋਂ ਵੱਧ ਸਫਲਤਾ ਦਰ ਦੇ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫਲ ਸੰਸਥਾ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐੱਚ ਚੌਹਾਨ ਨੇ ਆਪਣੀ ਸੰਸਥਾ ਦੇ ਹੋਣਹਾਰ ਕੈਡਿਟਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦਿਆਂ ਦੇਸ਼ ਦੀ ਸੇਵਾ ਵਿੱਚ ਜੁੱਟ ਜਾਣ ਅਤੇ ਪੰਜਾਬ ਤੇ ਦੇਸ਼ ਦਾ ਨਾਮ ਰੋਸ਼ਨ ਕਰਨ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਮੁਹਾਲੀ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ) ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ, ਜੋ ਇਸ ਵਿੱਦਿਅਕ ਸੈਸ਼ਨ ਤੋਂ ਸ਼ੁਰੂ ਹੋਵੇਗਾ।

Advertisement