ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਹਾਰ ’ਚ ਜ਼ਹਿਰੀਲੀ ਸ਼ਰਾਬ ਕਾਰਨ 10 ਹੋਰ ਮੌਤਾਂ

08:34 AM Oct 19, 2024 IST

ਪਟਨਾ: ਬਿਹਾਰ ਦੇ ਸਿਵਾਨ ਅਤੇ ਸਾਰਨ ਜ਼ਿਲ੍ਹਿਆਂ ਵਿੱਚ ਕਥਿਤ ਤੌਰ ’ਤੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ 10 ਹੋਰ ਵਿਅਕਤੀਆਂ ਦੀ ਮੌਤ ਹੋ ਗਈ। ਇਸ ਤਰ੍ਹਾਂ ਇਸ ਤ੍ਰਾਸਦੀ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਹੁਣ ਤੱਕ 35 ਹੋ ਚੁੱਕੀ ਹੈ। ਦੋਵੇਂ ਜ਼ਿਲ੍ਹਿਆਂ ਵਿੱਚ ਹੋਈਆਂ ਘਟਨਾਵਾਂ ਦੇ ਸਬੰਧ ਵਿੱਚ ਪੁਲੀਸ ਨੇ ਹੁਣ ਤੱਕ ਕਰੀਬ 15 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰਨ ਰੇਂਜ ਦੇ ਡੀਆਈਜੀ ਨਿਲੇਸ਼ ਕੁਮਾਰ ਨੇ ਅੱਜ ਦੱਸਿਆ, ‘‘ਸਿਵਾਨ ਜ਼ਿਲ੍ਹੇ ਦੀਆਂ ਮਗਹਰ ਤੇ ਔਰੀਆ ਪੰਚਾਇਤਾਂ ਵਿੱਚ ਸ਼ੱਕੀ ਨਾਜਾਇਜ਼ ਤੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 28 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸਾਰਨ ਜ਼ਿਲ੍ਹੇ ਦੇ ਮਸ਼ਰਖ ਥਾਣਾ ਖੇਤਰ ਦੇ ਇਬਰਾਹਿਮਪੁਰ ਇਲਾਕੇ ਵਿੱਚ ਵੀ ਸੱਤ ਵਿਅਕਤੀਆਂ ਦੀ ਸ਼ੱਕੀ ਨਾਜਾਇਜ਼ ਤੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਚੁੱਕੀ ਹੈ।’’ -ਪੀਟੀਆਈ

Advertisement

Advertisement