ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਮੰਤਰੀ ਵੱਲੋਂ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰਾਜੈਕਟ ਮੁੜ ਸ਼ੁਰੂ

08:48 AM Jun 27, 2024 IST
ਜਲਖੇੜੀ ਦੇ ਇਸ ਪ੍ਰਾਜੈਕਟ ਵਿੱਚ 500 ਦੇ ਕਰੀਬ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ: ਈਟੀਓ

ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 26 ਜੂਨ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਜ਼ਿਲ੍ਹੇ ਦੇ ਪਿੰਡ ਜਲਖੇੜੀ ਵਿੱਚ 10 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟ ਨੂੰ 17 ਸਾਲਾਂ ਬਾਅਦ ਮੁੜ ਤੋਂ ਸ਼ੁਰੂ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਈਟੀਓ ਨੇ ਦੱਸਿਆ ਕਿ ਅਤਿ-ਆਧੁਨਿਕ ਢੰਗ ਨਾਲ ਬਣੇ ਇਸ ਪਾਵਰ ਪ੍ਰਾਜੈਕਟ ਨਾਲ 50 ਹਜ਼ਾਰ ਏਕੜ ਰਕਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ।
ਸ੍ਰੀ ਈਟੀਓ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਜਿੱਥੇ ਸੂਬੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ ਉੱਥੇ ਹੀ ਇਸ ਨਾਲ ਵਧ ਰਹੇ ਪ੍ਰਦੂਸ਼ਣ ਨੂੰ ਵੀ ਠੱਲ੍ਹ ਪਵੇਗੀ। ਉਨ੍ਹਾਂ ਕਿਹਾ ਕਿ ਇਹ ਪਾਵਰ ਪਲਾਂਟ ਪੰਜਾਬ ਸਟੇਟ ਬਿਜਲੀ ਬੋਰਡ (ਹੁਣ ਪਾਵਰਕੌਮ) ਵੱਲੋਂ ਜੂਨ 1992 ਵਿੱਚ ਵਿੱਚ ਸ਼ੁਰੂ ਕੀਤਾ ਗਿਆ ਸੀ ਜੋ ਕਿ ਜੁਲਾਈ 1995 ਤੱਕ ਚੱਲਦਾ ਰਿਹਾ ਅਤੇ ਜੁਲਾਈ 2001 ਵਿੱਚ ਇਸ ਨੂੰ ਮੈਸਰਜ਼ ਜਲਖੇੜੀ ਪਾਵਰ ਪਲਾਂਟ ਲਿਮਿਟਡ ਨੂੰ ਲੀਜ਼ ’ਤੇ ਦਿੱਤਾ ਗਿਆ ਜੋ ਕਿ ਸਤੰਬਰ 2017 ਤੱਕ ਚਾਲੂ ਰਿਹਾ। ਉਨ੍ਹਾਂ ਦੱਸਿਆ ਕਿ 2018 ਵਿੱਚ ਇਸ ਨੂੰ ਲੀਜ਼ ’ਤੇ ਦੇਣ ਦਾ ਟੈਂਡਰ ਕੀਤਾ ਗਿਆ ਅਤੇ ਜੂਨ 2024 ਵਿੱਚ ਇਹ ਮੁੜ ਚਾਲੂ ਹੋ ਗਿਆ।
ਉਨ੍ਹਾਂ ਦੱਸਿਆ ਕਿ ਹੁਣ 20 ਸਾਲ ਵਾਸਤੇ ਨਿੱਜੀ ਕੰਪਨੀ ਨੂੰ ਲੀਜ਼ ’ਤੇ ਦਿੱਤਾ ਗਿਆ ਹੈ ਜੋ ਕਿ 20 ਸਾਲ ਬਾਅਦ ਪਾਵਰਕੌਮ ਨੂੰ ਟਰਾਂਸਫਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੇਲ ਕੰਪਨੀ ਵੱਲੋਂ ਚਲਾਏ ਜਾ ਰਹੇ ਇਸ ਯੂਨਿਟ ਵਿੱਚ ਰੋਜ਼ਾਨਾ ਢਾਈ ਲੱਖ ਕੁਇੰਟਲ ਪਰਾਲੀ ਨਾਲ ਢਾਈ ਹਜ਼ਾਰ ਯੂਨਿਟ ਬਿਜਲੀ ਬਣਾਈ ਜਾਵੇਗੀ, ਜਿਸ ਨਾਲ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਅੰਦਰ ਗਰੀਨ ਐਨਰਜੀ ਨੂੰ ਬੜ੍ਹਾਵਾ ਦੇਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਬਿਜਲੀ ਕੱਟਾਂ ਬਾਰੇ ਦਿੱਤੇ ਜਾ ਰਹੇ ਧਰਨਿਆਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬਿਜਲੀ ਦੇ ਕੋਈ ਕੱਟ ਨਹੀਂ ਹਨ, ਸਿਰਫ ਬਿਜਲੀ ਸਪਲਾਈ ’ਚ ਸੁਧਾਰ ਕਰਨ ਵਾਸਤੇ ਹੀ ਕੁੱਝ ਦੇਰ ਲਈ ਬਿਜਲੀ ਬੰਦ ਕੀਤੀ ਜਾਂਦੀ ਹੈ।
ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਸਰਾਂ, ਡਾਇਰੈਕਟਰ (ਵੰਡ) ਡੀਪੀਐੱਸ ਗਰੇਵਾਲ, ਡਾਇਰੈਕਟਰ (ਜੈਨਰੇਸ਼ਨ) ਪਰਮਜੀਤ ਸਿੰਘ, ਡਾਇਰੈਕਟਰ (ਪ੍ਰਸ਼ਾਸਕੀ) ਜਸਬੀਰ ਸਿੰਘ, ਚੀਫ਼ ਇੰਜਨੀਅਰ ਗੁਰਪਾਲ ਸਿੰਘ, ਸੁਪਰਟੈਂਡਿੰਗ ਇੰਜਨੀਅਰ ਹਰਵਿੰਦਰ ਸਿੰਘ, ਸੀਨੀਅਰ ਐਕਸੀਅਨ ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਜਲਖੇੜੀ ਪਲਾਂਟ ਦੇ ਮੁਖੀ ਸਤਿੰਦਰ ਗੋਇਲ ਅਤੇ ਐੱਸਪੀਐੱਸ ਬਖਸ਼ੀ ਆਦਿ ਹਾਜ਼ਰ ਸਨ।
ਜਲਖੇੜੀ ਵਿੱਚ ਪ੍ਰਾਜੈਕਟ ਦਾ ਉਦਘਾਟਨ ਕਰਦੇ ਹੋਏ ਬਿਜਲੀ ਮੰਤਰੀ ਹਰਭਜਨ ਸਿੰਘ।

Advertisement

Advertisement
Advertisement