ਪੈਟਰੋਲ ਪੰਪ ਦੇ ਮੁਲਾਜ਼ਮਾਂ ਕੋਲੋਂ 10 ਹਜ਼ਾਰ ਰੁਪਏ ਖੋਹੇ
07:38 AM Jun 04, 2024 IST
ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 3 ਜੂਨ
ਅੱਜ ਸ਼ਾਮ ਨੂੰ ਦੋ ਮੋਟਰਸਾਈਕਲ ਸਵਾਰ ਫਰੀਦਕੋਟ ਸ਼ਹਿਰ ਦੇ ਐਨ ਵਿਚਕਾਰ ਬਣੇ ਰਾਬੜਾ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ 10 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੈਸੇ ਖੋਹਣ ਵਾਲੇ ਨੌਜਵਾਨਾਂ ਨੇ ਮੂੰਹ ਬੰਨੇ ਹੋਏ ਸਨ ਅਤੇ ਉਹ ਪੈਟਰੋਲ ਪਾਉਣ ਵਾਲੇ ਮੁਲਾਜ਼ਮ ਤੋਂ 10 ਹਜ਼ਾਰ ਰੁਪਏ ਖੋਹ ਕੇ ਲੈ ਗਏ। ਇਸ ਦੀ ਜਾਣਕਾਰੀ ਤੁਰੰਤ ਸਿਟੀ ਪੁਲੀਸ ਫਰੀਦਕੋਟ ਨੂੰ ਦਿੱਤੀ ਗਈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਉਹ ਮੁਲਜ਼ਮਾਂ ਦੀ ਪਛਾਣ ਕਰ ਰਹੇ ਹਨ ਅਤੇ ਜਲਦ ਹੀ ਲੁੱਟ-ਖੋਹ ਕਰਨ ਵਾਲੇ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ। ਸੂਚਨਾ ਅਨੁਸਾਰ ਲੁੱਟ-ਖੋਹ ਕਰਨ ਵਾਲੇ ਨੌਜਵਾਨਾਂ ਕੋਲ ਹਥਿਆਰ ਵੀ ਸਨ ਅਤੇ ਹਥਿਆਰ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੁਲਾਜ਼ਮ ਤੋਂ ਪੈਸੇ ਖੋਹੇ ਗਏ ਹਨ।
Advertisement
Advertisement
Related News
Advertisement