ਨਸ਼ੇ ਦੇ ਟੀਕਿਆਂ ਦੇ ਮਾਮਲੇ ’ਚ ਤਿੰਨ ਨੂੰ 10-10 ਸਾਲ ਦੀ ਕੈਦ
10:38 AM Nov 23, 2024 IST
Advertisement
ਅਜੇ ਮਲਹੋਤਰਾ
ਸ੍ਰੀ ਫ਼ਤਹਿਗੜ੍ਹ ਸਾਹਿਬ, 22 ਨਵੰਬਰ
ਸਰਹਿੰਦ ਪੁਲੀਸ ਵੱਲੋਂ ਕਰੀਬ ਛੇ ਸਾਲ ਪਹਿਲਾਂ ਨਸ਼ੇ ਦੇ ਟੀਕਿਆਂ ਸਣੇੇ ਤਿੰਨ ਕਾਰ ਸਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ| ਇਸ ਮਾਮਲੇ ਦੀ ਸੁਣਵਾਈ ਮਗਰੋਂ ਇੱਥੋਂ ਦੀ ਅਦਾਲਤ ਨੇ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਕੈਦ ਅਤੇ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ| ਪੁਲੀਸ ਨੇ ਸਾਲ 2018 ’ਚ ਥਾਣਾ ਸਰਹਿੰਦ ਵਿੱਚ ਦਰਜ ਕੇਸ ਵਿੱਚ ਜਗਸੀਰ ਸਿੰਘ, ਪਰਮਦੀਪ ਸਿੰਘ ਤੇ ਰਘਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਅਨੁਸਾਰ 26 ਸਤੰਬਰ ਨੂੰ ਰਾਤ ਕਰੀਬ ਸਾਢੇ ਦਸ ਵਜੇ ਸਰਹਿੰਦ ਦੇ ਬੱਸ ਅੱਡੇ ਨਜ਼ਦੀਕ ਚੈਕਿੰਗ ਦੌਰਾਨ ਪੁਲੀਸ ਵੱਲੋਂ ਰਾਜਪੁਰਾ ਵੱਲੋਂ ਆ ਰਹੀ ਕਾਰ ਨੂੰ ਰੋਕਿਆ ਤਾਂ ਕਾਰ ’ਚ ਸਵਾਰ ਤਿੰਨ ਜਣਿਆਂ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਉਨ੍ਹਾਂ ਫੜ ਲਿਆ ਤੇ ਉਨ੍ਹਾਂ ਕੋਲੋਂ ਨਸ਼ੇ ਦੇ ਟੀਕੇ ਮਿਲੇ ਸਨ। ਕੇਸ ਦੀ ਸੁਣਵਾਈ ਪੂਰੀ ਹੋਣ ’ਤੇ ਅਦਾਲਤ ਨੇ ਦੋਸ਼ੀਆਂ ਨੂੰ 10-10 ਸਾਲ ਕੈਦ ਅਤੇ 1-1 ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ|
Advertisement
Advertisement
Advertisement