ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰੀ ਦੇ ਦੋਸ਼ ਹੇਠ 10 ਸਾਲ ਦੀ ਕੈਦ, ਲੱਖ ਰੁਪਏ ਜੁਰਮਾਨਾ

08:47 AM Sep 17, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 16 ਸਤੰਬਰ
ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਨਸ਼ਾ ਤਸਕਰੀ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਮੁਲਜ਼ਮ ਸਤੀਸ਼ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਸ਼ੀ ਵੱਲੋਂ ਜੁਰਮਾਨੇ ਦੀ ਰਾਸ਼ੀ ਦਾ ਭੁਗਤਾਨ ਨਾ ਕਰਨ ਦੀ ਸੂਰਤ ਵਿੱਚ ਦੋ ਮਹੀਨੇ ਵਾਧੂ ਕੈਦ ਕੱਟਣੀ ਪਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾਬੱਸੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ ਦੀ ਅਗਵਾਈ ਵਾਲੀ ਟੀਮ ਨੇ ਵਾਹਨਾਂ ਦੀ ਚੈਕਿੰਗ ਦੌਰਾਨ ਅੰਬਾਲਾ ਸਾਈਡ ਤੋਂ ਡੇਰਾਬੱਸੀ ਵੱਲ ਪੈਦਲ ਆਉਂਦੇ ਇੱਕ ਵਿਅਕਤੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਦੇ ਬੈਗ ’ਚੋਂ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਸਤੀਸ਼ ਕੁਮਾਰ ਵਾਸੀ ਅਰੁਣਾ ਨਗਰ ਮਜਨੂ ਕਾ ਟਿੱਲਾ ਨੋਰਥ ਦਿੱਲੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

Advertisement

Advertisement