85 ਮੰਡੀਆਂ ’ਚੋਂ ਕਣਕ ਦੀ 100 ਫ਼ੀਸਦ ਲਿਫਟਿੰਗ ਮੁਕੰਮਲ ਦੇਵੀਗੜ੍ਹ (ਨਿੱਜੀ ਪੱਤਰ ਪ੍ਰੇਰਕ): ਪਟਿਆਲਾ ਜ਼ਿਲ੍ਹੇ ਦੀਆਂ 85 ਮੰਡੀਆਂ ’ਚੋਂ ਕਣਕ ਦੀ 100 ਫੀਸਦੀ ਲਿਫਟਿੰਗ ਮੁਕੰਮਲ ਹੋ ਚੁੱਕੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ
85 ਮੰਡੀਆਂ ‘ਚੋਂ ਕਣਕ ਦੀ 100 ਫ਼ੀਸਦ ਲਿਫਟਿੰਗ ਮੁਕੰਮਲ
ਦੇਵੀਗੜ੍ਹ (ਨਿੱਜੀ ਪੱਤਰ ਪ੍ਰੇਰਕ): ਪਟਿਆਲਾ ਜ਼ਿਲ੍ਹੇ ਦੀਆਂ 85 ਮੰਡੀਆਂ ‘ਚੋਂ ਕਣਕ ਦੀ 100 ਫੀਸਦੀ ਲਿਫਟਿੰਗ ਮੁਕੰਮਲ ਹੋ ਚੁੱਕੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਵਾਰ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 8,92,739 ਮੀਟਰਿਕ ਟਨ ਕਣਕ ਦੀ ਰਿਕਾਰਡ ਆਮਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਇਸ ਦੀ ਨਿਰਵਿਘਨ ਖਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ 1892.20 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਬੀਤੇ ਦਿਨ ਮੰਡੀਆਂ ‘ਚ ਕਣਕ ਦੀ ਆਮਦ ਕੇਵਲ 708 ਮੀਟਰਿਕ ਟਨ ਦੀ ਹੀ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ 93.69 ਫੀਸਦੀ (8 ਲੱਖ 34 ਹਜ਼ਾਰ 670 ਮੀਟਰਿਕ ਟਨ) ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 85 ਮੰਡੀਆਂ ‘ਚੋਂ 100 ਫੀਸਦੀ ਲਿਫਟਿੰਗ ਮੁਕੰਮਲ ਹੋਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੇ ਖਾਲੀ ਹੋਏ ਖੇਤਾਂ ਵਿੱਚ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ।