ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਜਲ ਬੋਰਡ ਦੇ 100 ਟੈਂਕਰ ਰਿਕਾਰਡ ’ਚੋਂ ਗਾਇਬ: ਦੇਵੇਂਦਰ ਯਾਦਵ

08:08 AM Jun 20, 2024 IST

ਨਵੀਂ ਦਿੱਲੀ (ਪੱਤਰ ਪ੍ਰੇਰਕ):

Advertisement

ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਕਿਹਾ ਕਿ ਜਿੱਥੇ ਦਿੱਲੀ ਵਿੱਚ ਗਰਮੀ ਵਿੱਚ ਪਾਣੀ ਨੂੰ ਲੈ ਕੇ ਰੌਲਾ ਪਾਇਆ ਜਾ ਰਿਹਾ ਹੈ, ਉੱਥੇ ਹੀ ਦਿੱਲੀ ਸਰਕਾਰ ਲੋਕਾਂ ਨੂੰ ਲੋੜੀਂਦਾ ਪਾਣੀ ਮੁਹੱਈਆ ਕਰਵਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਪਿਛਲੇ 6-7 ਸਾਲਾਂ ਵਿੱਚ ਜਿੱਥੇ ਟੈਂਕਰਾਂ ਰਾਹੀਂ ਪਾਣੀ ਦੀ ਲੋੜ ਪੂਰੀ ਕਰਨ ਵਾਲੇ ਪੁਆਇੰਟਾਂ ਦੀ ਗਿਣਤੀ 10.5 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ, ਉੱਥੇ ਦਿੱਲੀ ਜਲ ਬੋਰਡ ਦੇ 100 ਟੈਂਕਰ ਰਿਕਾਰਡ ਵਿੱਚੋਂ ਗਾਇਬ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਲ ਬੋਰਡ ਕੋਲ 250 ਟੈਂਕਰ ਸਨ ਜੋ ਹੁਣ ਘਟ ਕੇ 150 ਰਹਿ ਗਏ ਹਨ। ਵਿਭਾਗ ਕੋਲ 100 ਟੈਂਕਰਾਂ ਦੀ ਕਮੀ ਦਾ ਕੋਈ ਰਿਕਾਰਡ ਨਾ ਹੋਣਾ ਮਿਲੀਭੁਗਤ ਅਤੇ ਵੱਡੇ ਭ੍ਰਿਸ਼ਟਾਚਾਰ ਨੂੰ ਦਰਸਾਉਂਦਾ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਯਾਦਵ ਨੇ ਕਿਹਾ ਕਿ ਦਿੱਲੀ ਕਾਂਗਰਸ ਨੇ ਪਿਛਲੇ ਇਕ ਹਫਤੇ ਤੋਂ ਦਿੱਲੀ ਜਲ ਬੋਰਡ ਦੇ ਪਾਣੀ ਦੀ ਲੀਕੇਜ ਕਾਰਨ ਪਾਣੀ ਦੀ ਬਰਬਾਦੀ ਅਤੇ ਕਰੋੜਾਂ ਦੇ ਮਾਲੀਏ ਦੇ ਨੁਕਸਾਨ ਨੂੰ ਲੈ ਕੇ ਕੇਂਦਰੀ ਵਿਜੀਲੈਂਸ ਕਮਿਸ਼ਨਰ ਅਤੇ ਉਪ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਜਲ ਬੋਰਡ ਵਿੱਚ ਵੱਧ ਰਹੇ ਭ੍ਰਿਸ਼ਟਾਚਾਰ ਕਾਰਨ ਵਿਜੀਲੈਂਸ ਵਿਭਾਗ ਨੇ ਜਾਂਚ ਕੀਤੀ ਹੈ ਕਿ ਪਿਛਲੇ 5 ਸਾਲਾਂ ਵਿੱਚ ਕਿੰਨੇ ਟੈਂਕਰ ਕਿਰਾਏ ’ਤੇ ਲਏ ਗਏ, ਹਰ ਸਾਲ ਕਿੰਨੇ ਟੈਂਕਰ ਉਪਲਬਧ ਕਰਵਾਏ ਗਏ, ਹਰ ਟੈਂਕਰ ਮਾਲਕ ਨੇ ਕਿੰਨਾ ਪਾਣੀ ਜਲ ਬੋਰਡ ਨੂੰ ਪਹੁੰਚਾਇਆ ਤੇ ਟੈਂਕਰ ਮਾਲਕ ਨੂੰ ਕਿਰਾਏ ਵਿੱਚ ਕਿੰਨੀ ਰਕਮ ਅਦਾ ਕੀਤੀ ਗਈ ਹੈ। ਵਿਜੀਲੈਂਸ ਵਿਭਾਗ ਨੇ ਇਸ ਦਾ ਪੂਰਾ ਹਿਸਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਵਿੱਚ ਪਾਣੀ ਦੀ ਸਮੱਸਿਆ ਵੱਧ ਰਹੀ ਹੈ ਤਾਂ ਜਲ ਬੋਰਡ ਨੇ ਟੈਂਕਰਾਂ ਦੀ ਗਿਣਤੀ ਕਿਉਂ ਨਹੀਂ ਵਧਾਈ।

Advertisement
Advertisement
Advertisement