ਕੈਂਪ ’ਚ 100 ਯੂਨਿਟ ਖੂਨ ਇਕੱਤਰ
06:09 AM Jul 09, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 8 ਜੁਲਾਈ
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ ਦੇ ਸਹਿਯੋਗ ਨਾਲ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪੰਜੋਖਰਾ ਸਾਹਿਬ ਦੇ ਯਾਤਰੀ ਨਿਵਾਸ ਵਿਚ ਖੂਨਦਾਨ ਕੈਂਪ ਲਾਇਆ ਗਿਆ। ਅੰਤ੍ਰਿੰਗ ਕਮੇਟੀ ਦੇ ਮੈਂਬਰ ਤਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਸਿਵਲ ਹਸਪਤਾਲ ਤੋਂ ਡਾ. ਸ਼ੈਲਜਾ ਦੀ ਟੀਮ ਨੇ 100 ਯੂਨਿਟ ਖੂਨ ਇਕੱਤਰ ਕੀਤਾ। ਟੀਪੀ ਸਿੰਘ, ਸੁਦਰਸ਼ਨ ਸਿੰਘ ਸਹਿਗਲ ਅਤੇ ਭੁਪਿੰਦਰ ਸਿੰਘ ਬਿੰਦਰਾ ਮੌਜੂਦ ਸਨ।
Advertisement
Advertisement