For the best experience, open
https://m.punjabitribuneonline.com
on your mobile browser.
Advertisement

ਸ੍ਰੀ ਗੁਰੂ ਰਾਮਦਾਸ ਲੰਗਰ ਲਈ 103 ਕੁਇੰਟਲ ਕਣਕ ਭੇਟ

11:23 AM Jun 02, 2024 IST
ਸ੍ਰੀ ਗੁਰੂ ਰਾਮਦਾਸ ਲੰਗਰ ਲਈ 103 ਕੁਇੰਟਲ ਕਣਕ ਭੇਟ
ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਦਾ ਸਨਮਾਨ ਕਰਦੇ ਹੋਏ ਪਤਵੰਤੇ। -ਫੋਟੋ: ਸੱਗੂ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 1 ਜੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 103 ਕੁਇੰਟਲ ਕਣਕ, 1 ਲੱਖ 11 ਹਜ਼ਾਰ ਰੁਪਏ ਨਕਦ ਅਤੇ 6000 ਕੈਨੇਡੀਅਨ ਡਾਲਰ ਦੀ ਰਾਸ਼ੀ ਭੇਟ ਕੀਤੀ ਗਈ। ਲੰਗਰ ਲਈ ਸੇਵਾ ਲੈ ਕੇ ਪੁੱਜੇ ਬਾਬਾ ਜੀਤ ਸਿੰਘ ਤੇ ਹੋਰਾਂ ਨੂੰ ਸ੍ਰੀ ਦਰਬਾਰ ਸਾਹਿਬ ਵੱਲੋਂ ਵਧੀਕ ਮੈਨੇਜਰ ਰਵਿੰਦਰਜੀਤ ਸਿੰਘ ਨੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੁੰਦੀ ਹੈ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਲੱਖਾਂ ਸੰਗਤਾਂ ਪ੍ਰਸ਼ਾਦਾ ਛਕਦੀਆਂ ਹਨ। ਸੰਗਤਾਂ ਦੇ ਸਹਿਯੋਗ ਨਾਲ ਉਹ ਹਰ ਸਾਲ ਸੇਵਾ ਲੈ ਕੇ ਆਉਂਦੇ ਹਨ। ਇਸ ਮੌਕੇ ਬਾਬਾ ਜਤਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ, ਬਾਬਾ ਜਸਪ੍ਰੀਤ ਸਿੰਘ, ਪਰਮਿੰਦਰ ਸਿੰਘ ਭੰਡਾਲ, ਡਾ. ਸੁਖਬੀਰ ਸਿੰਘ, ਮੱਖਣ ਸਿੰਘ ਨੰਬਰਦਾਰ, ਅਵਤਾਰ ਸਿੰਘ, ਆਰ ਪੀ ਸਿੰਘ, ਸਤਿਆਵਾਨ ਸਿੰਘ, ਕੁਲਦੀਪ ਸਿੰਘ ਸੋਢੀ, ਭੁਪਿੰਦਰ ਸਿੰਘ ਤੇ ਸ਼ੀਤਲ ਸਿੰਘ ਹਾਜ਼ਰ ਸਨ।

Advertisement

Advertisement
Author Image

Advertisement
Advertisement
×