For the best experience, open
https://m.punjabitribuneonline.com
on your mobile browser.
Advertisement

ਦੁਬਈ ਤੋਂ ਆਏ ਯਾਤਰੀ ਕੋਲੋਂ 108 ਗ੍ਰਾਮ ਸੋਨਾ ਬਰਾਮਦ

08:45 AM Apr 05, 2024 IST
ਦੁਬਈ ਤੋਂ ਆਏ ਯਾਤਰੀ ਕੋਲੋਂ 108 ਗ੍ਰਾਮ ਸੋਨਾ ਬਰਾਮਦ
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਅਪਰੈਲ
ਇੱਥੇ ਹਵਾਈ ਅੱਡੇ ’ਤੇ ਤਾਇਨਾਤ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੁਬਈ ਤੋਂ ਆਏ ਇੱਕ ਯਾਤਰੀ ਕੋਲੋਂ ਲਗਪਗ 108 ਗ੍ਰਾਮ ਸੋਨਾ ਬਰਾਮਦ ਕੀਤਾ ਹੈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਲਗਭਗ 7.44 ਲੱਖ ਰੁਪਏ ਤੋਂ ਵੱਧ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਰੀ ਸਪਾਈਸ ਜੈੱਟ ਹਵਾਈ ਕੰਪਨੀ ਦੀ ਉਡਾਨ ਰਾਹੀਂ ਦੁਬਈ ਤੋਂ ਇੱਥੇ ਪੁੱਜਾ ਸੀ। ਜਦੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇਸ ਦੇ ਸਾਮਾਨ ਦੀ ਜਾਂਚ ਕੀਤੀ ਤਾਂ ਇੱਕ ਬੈਗ ’ਚੋਂ ਕੁਝ ਤਾਰਾਂ ਬਰਾਮਦ ਹੋਈਆਂ ਜੋ ਕਿ ਸੋਨੇ ਦੀਆਂ ਸਨ। ਇਨ੍ਹਾਂ ਤਾਰਾਂ ਨੂੰ ਰੰਗ ਕਰ ਕੇ ਲੁਕਾਉਣ ਦਾ ਯਤਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਯਾਤਰੀ ਕੋਲੋਂ ਬਰਾਮਦ ਕੀਤੇ ਗਏ ਸੋਨੇ ਦਾ ਕੁੱਲ ਵਜ਼ਨ ਲਗਭਗ 108.4 ਗ੍ਰਾਮ ਹੈ। ਕਸਟਮ ਵਿਭਾਗ ਨੇ ਬਰਾਮਦ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

Advertisement
Advertisement
×