ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਲਾਜ਼ਮਾਂ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

06:44 AM Jul 10, 2023 IST
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮੰਗ ਪੱੱਤਰ ਸੌਂਪਦੇ ਹੋਏ ਦਰਸ਼ਨ ਸਿੰਘ ਲੁਬਾਣਾ ਤੇ ਹੋਰ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 9 ਜੁਲਾਈ
ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਦੇ ਮੁਲਾਜ਼ਮਾਂ ਦਾ ਵਫ਼ਦ ਚੌਥਾ ਦਰਜਾ ਕਰਮਚਾਰੀ ਯੂਨੀਅਨ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦੀ ਅਗਵਾਈ ਹੇਠ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮਿਲਿਆ। ਇਸ ਦੌਰਾਨ ਪੈਰਾ ਮੈਡੀਕਲ, ਕੰਟਰੈਕਟ, ਮਲਟੀਟਾਸਕ, ਆਊਟਸੋਰਸ ਮੁਲਾਜ਼ਮਾਂ ਸਣੇ ਕਰੋਨਾ ਯੋਧਿਆਂ ਦੀਆਂ ਮੰਗਾਂ, ਉਨ੍ਹਾਂ ਦੀ ਠੇਕੇਦਾਰੀ ਪ੍ਰਥਾ ਖ਼ਤਮ ਕਰ ਕੇ ਨਿਯਮਤ ਨਿਯੁਕਤੀਆਂ ਕਰ ਕੇ ਵਿਭਾਗ ਵਿੱਚ ਖਪਾਉਣ ਤੇ ਕਰੋਨਾ ਯੋਧਿਆਂ ਨੂੰ ਵਿਭਾਗ ਵਿੱਚ ਵਾਪਸ ਹਾਜ਼ਰ ਕਰਵਾਉਣ ਆਦਿ ਮੰਗਾਂ ਦੀ ਪੂਰਤੀ ’ਤੇ ਜ਼ੋਰ ਦਿੰਦਿਆਂ, ਮੰਗ ਪੱਤਰ ਵੀ ਸੌਂਪਿਆ ਗਿਆ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਇਸ ਦੌਰਾਨ ਸਿਹਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਗਮੋਹਨ ਸਿੰਘ ਨੌਲੱਖਾ, ਸਵਰਨ ਸਿੰਘ ਬੰਗਾ, ਰਾਜੇਸ਼ ਕੁਮਾਰ ਗੋਲੂ, ਅਰੁਨ ਕੁਮਾਰ, ਰਤਨ ਕੁਮਾਰ ਸ਼ਰਮਾ, ਪ੍ਰਕਾਸ਼ ਸਿੰਘ ਲੁਬਾਣਾ,ਅਜੇ ਕੁਮਾਰ ਸੀਪਾ ਤੇ ਸੁਖਦੇਵ ਸਿੰਘ ਆਦਿ ਵੀ ਸ਼ਾਮਿਲ ਸਨ।

Advertisement

Advertisement
Tags :
ਸਿਹਤਮੰਤਰੀਮਿਲਿਆਮੁਲਾਜ਼ਮਾਂਵਫ਼ਦ
Advertisement