ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ: ਹਾਲਾਤ ਅਨੁਸਾਰ ਸਕੂਲ ਬੰਦ ਕਰਨ ਦੀ ਹਦਾਇਤ

09:00 AM Jul 10, 2023 IST

ਚੰਡੀਗੜ੍ਹ (ਸੁਖਵਿੰਦਰ ਪਾਲ ਸੋਢੀ): ਇੱਥੇ ਭਾਰੀ ਮੀਂਹ ਕਾਰਨ ਕਈ ਨਿੱਜੀ ਸਕੂਲਾਂ ਨੇ ਵਿਦਿਆਰਥੀਆਂ ਨੂੰ ਛੁੱਟੀ ਕਰ ਦਿੱਤੀ ਹੈ ਪਰ ਅਧਿਆਪਕਾਂ ਦਾ ਸਕੂਲ ਆਉਣਾ ਲਾਜ਼ਮੀ ਕਰ ਦਿੱਤਾ ਹੈ। ਸ਼ਹਿਰ ਦੇ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹਣਗੇ ਪਰ ਡਾਇਰੈਕਟਰ ਸਕੂਲ ਐਜੂਕਸ਼ਨ ਨੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ 10 ਤੇ 11 ਜੁਲਾਈ ਨੂੰ ਆਪੋ-ਆਪਣੇ ਖੇਤਰ ਦੇ ਸਕੂਲ ਨੂੰ ਹਾਲਾਤ ਅਨੁਸਾਰ ਬੰਦ ਕਰ ਸਕਦੇ ਹਨ। ਭਵਨ ਵਿਦਿਆਲਿਆ ਸਕੂਲ ਸੈਕਟਰ-27 ਤੇ 33 ਦੇ ਪ੍ਰਿੰਸੀਪਲਾਂ ਨੇ ਸਕੂਲ ਵਿੱਚ ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਹੈ ਪਰ ਅਧਿਆਪਕਾਂ ਨੂੰ ਸਕੂਲ ਆਉਣ ਦੇ ਹੁਕਮ ਦਿੱਤੇ ਹਨ। ਦਿ ਟ੍ਰਿਬਿਊਨ ਸਕੂਲ ਸੈਕਟਰ-29 ਨੇ ਵੀ 10 ਜੁਲਾਈ ਦੀ ਛੁੱਟੀ ਕਰ ਦਿੱਤੀ ਹੈ। ਕਈ ਹੋਰ ਨਿੱਜੀ ਸਕੂਲਾਂ ਵੱਲੋਂ ਵੀ ਭਲਕੇ ਦੀ ਛੁੱਟੀ ਕਰਨ ਦੇ ਸਰਕੁਲਰ ਭੇਜੇ ਗਏ ਹਨ।

Advertisement

Advertisement
Tags :
ਅਨੁਸਾਰਸਕੂਲਹਦਾਇਤਹਾਲਾਤਚੰਡੀਗੜ੍ਹ
Advertisement