ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸਵੀਂ ਦਾ ਨਤੀਜਾ: ਬਠਿੰਡਾ ਦੀਆਂ ਸੱਤ ਵਿਦਿਆਰਥਣਾਂ ਮੈਰਿਟ ਸੂਚੀ ’ਚ ਆਈਆਂ

07:16 AM Apr 19, 2024 IST
ਜਸਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਅਮਨਦੀਪ ਕੌਰ, ਮਨਜੋਤ ਕੌਰ

ਮਨੋਜ ਸ਼ਰਮਾ
ਬਠਿੰਡਾ, 18 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਬਠਿੰਡੇ ਜ਼ਿਲ੍ਹੇ ਦੇ ਸਰਕਾਰੀ ਅਤੇ ਨਿੱਜੀ ਸਕੂਲ ਦੀਆਂ ਲੜਕੀਆਂ ਨੇ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਬਠਿੰਡਾ ਜ਼ਿਲ੍ਹੇ ਦੀਆਂ ਸੱਤ ਵਿਦਿਆਰਥਣਾਂ ਨੇ ਪੰਜਾਬ ਦੀ ਮੈਰਿਟ ਸੂਚੀ ਵਿਚ ਥਾਂ ਬਣਾਈ ਹੈ। ਸਰਕਾਰੀ ਹਾਈ ਸਕੂਲ ਨੇਹੀਆਂ ਵਾਲਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਜਸਪਾਲ ਸਿੰਘ ਨੇ 639/650 ਅੰਕ ਪ੍ਰਾਪਤ ਕਰਕੇ ਪੰਜਾਬ ’ਚੋਂ ਸੱਤਵਾਂ ਅਤੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਰਕਾਰੀ ਹਾਈ ਸਕੂਲ ਨੇਹੀਆਂ ਵਾਲਾ ਦੀ ਇੱਕ ਹੋਰ ਵਿਦਿਆਰਥਣ ਹਰਮਨਪ੍ਰੀਤ ਕੌਰ ਪੁੱਤਰੀ ਗੁਰਚਰਨ ਸਿੰਘ ਨੇ 633/650 ਅੰਕਾਂ ਨਾਲ ਪੰਜਾਬ ਵਿੱਚੋਂ 13ਵਾਂ ਅਤੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ ਦੀ ਅਮਨਦੀਪ ਕੌਰ ਪੁੱਤਰੀ ਹਰਪਾਲ ਸਿੰਘ ਨੇ 632/650 ਅੰਕਾਂ ਨਾਲ ਪੰਜਾਬ ਵਿੱਚੋਂ 14ਵਾਂ ਅਤੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਬਠਿੰਡਾ ਦੇ ਕਿਰਨ ਪਬਲਿਕ ਸਕੂਲ ਅਮਰਪੁਰਾ ਦੀ ਵਿਦਿਆਰਥਣ ਅਮਰੀਨ ਕੌਰ ਪੁੱਤਰੀ ਜਸਵੰਤ ਕੁਮਾਰ ਨੇ 630/650 ਨਾਲ ਪੰਜਾਬ ਵਿਚੋਂ 16ਵਾਂ ਅਤੇ ਜ਼ਿਲ੍ਹੇ ਵਿੱਚੋਂ ਚੌਥਾ ਸਥਾਨ ਹਾਸਲ ਕੀਤਾ ਹੈ। ਸਕੂਲ ਆਫ ਐਮੀਨੈਂਸ ਕੋਟਸ਼ਮੀਰ ਦੀ ਵਿਦਿਆਰਥਣ ਮਨਜੋਤ ਕੌਰ ਪੁੱਤਰੀ ਸੁਖਪਾਲ ਸਿੰਘ ਨੇ 630/650 ਅੰਕਾਂ ਨਾਲ ਪੰਜਾਬ ਵਿਚੋਂ 16ਵਾਂ ਅਤੇ ਜ਼ਿਲ੍ਹੇ ਭਰ ਵਿਚੋਂ ਚੌਥਾ ਸਥਾਨ ਹਾਸਲ ਕੀਤਾ ਹੈ। ਕਿਰਨ ਪਬਲਿਕ ਸਕੂਲ ਦੀ ਵਿਦਿਆਰਥਣ ਹਰਮੀਤ ਕੌਰ ਪੁੱਤਰੀ ਜਸਪ੍ਰੀਤ ਸਿੰਘ ਨੇ 629/650 ਅੰਕਾਂ ਨਾਲ ਪੰਜਾਬ ਭਰ ਵਿਚੋਂ 17ਵਾਂ ਅਤੇ ਜ਼ਿਲ੍ਹੇ ’ਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ। ਰੌਕਰਿਜ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਪੁੱਤਰੀ ਰੱਲਦੂ ਸਿੰਘ ਨੇ 629/650 ਅੰਕਾਂ ਨਾਲ ਪੰਜਾਬ ਭਰ ਵਿੱਚੋਂ 17ਵਾਂ ਅਤੇ ਜ਼ਿਲ੍ਹੇ ਵਿੱਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਸਤੀਸ਼ ਕੁਮਾਰ ਨੇ ਹੋਣਹਾਰ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ।

Advertisement

ਨੇਹੀਆਂ ਵਾਲਾ ਹਾਈ ਸਕੂਲ ਦੇ ਹਿੱਸੇ ਆਈਆਂ ਦੋ ਪੁਜੀਸ਼ਨਾਂ

ਦਸਵੀਂ ਪ੍ਰੀਖਿਆ ਦੇ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਨੇਹੀਆਂ ਵਾਲਾ ਦੀਆਂ ਦੋ ਵਿਦਿਆਰਥਣਾਂ ਨੇ ਪੰਜਾਬ ਪੱਧਰ ’ਤੇ ਸੱਤਵਾਂ ਅਤੇ ਤੇਰਵਾਂ ਰੈਂਕ ਹਾਸਲ ਕਰਕੇ ਸਫਲਤਾ ਦੇ ਝੰਡੇ ਗਏ ਹਨ। ਇਸ ਪ੍ਰਾਪਤੀ ’ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਸਕੂਲ ਮੁਖੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਸਪ੍ਰੀਤ ਕੌਰ ਆਪਣੀ ਪੜ੍ਹਾਈ ਪੂਰੀ ਕਰਕੇ ਆਰਮੀ ਅਫਸਰ ਬਣਨਾ ਚਾਹੁੰਦੀ ਹੈ ਜਦਕਿ ਦੂਸਰੀ ਵਿਦਿਆਰਥਣ ਹਰਮਨਪ੍ਰੀਤ ਕੌਰ ਚਾਰਟਡ ਅਕਾਊਂਟੈਂਟ ਬਣਨਾ ਚਾਹੁੰਦੀ ਹੈ। ਦੋਹਾਂ ਵਿਦਿਆਰਥਣਾਂ ਨੇ ਆਪਣੀ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਸਕੂਲ ਅਧਿਆਪਕਾਂ ਦੀ ਸਖ਼ਤ ਮਿਹਨਤ ਨੂੰ ਦਿੰਦਿਆਂ ਦੱਸਿਆ ਕਿ ਅਧਿਆਪਕਾਂ ਦੀ ਸਖ਼ਤ ਮਿਹਨਤ ਕਾਰਨ ਹੀ ਅਜਿਹਾ ਨਤੀਜਾ ਸੰਭਵ ਹੋਇਆ ਹੈ।

Advertisement
Advertisement
Advertisement