ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਸਵੀਂ ਦੇ ਵਿਦਿਆਰਥੀ ਦੀ ਕੁੱਟਮਾਰ, ਹਾਲਤ ਗੰਭੀਰ

08:34 AM Sep 25, 2024 IST
ਹਸਪਤਾਲ ਵਿੱਚ ਜ਼ੇਰੇ ਇਲਾਜ ਚਾਹਤਪ੍ਰੀਤ। -ਫੋਟੋ: ਪੰਜਾਬੀ ਟ੍ਰਿਬਿਊਨ

ਸੰਜੀਵ ਹਾਂਡਾ
ਫ਼ਿਰੋਜ਼ਪੁਰ, 24 ਸਤੰਬਰ
ਇਥੋਂ ਦੇ ਛਾਉਣੀ ਸਥਿਤ ਮਨੋਹਰ ਲਾਲ ਮੈਮੋਰੀਅਲ ਸਕੂਲ ਵਿੱਚ ਪੜ੍ਹਦੇ ਦਸਵੀਂ ਜਮਾਤ ਦੇ ਵਿਦਿਆਰਥੀ ਨੂੰ ਅੱਜ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਮਗਰੋਂ ਨਜ਼ਦੀਕੀ ਪਿੰਡ ਫ਼ਿਰੋਜਸ਼ਾਹ ਦੇ ਰਹਿਣ ਵਾਲੇ ਨੌਜਵਾਨ ਚਾਹਤਪ੍ਰੀਤ ਸਿੰਘ (16) ਨੂੰ ਇੱਥੋਂ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਗੰਭੀਰ ਹੈ। ਡਾਕਟਰਾਂ ਮੁਤਾਬਕ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾ ਕਰਨ ਵਾਲਿਆਂ ਵਿੱਚ ਦੋ ਜਣਿਆਂ ਕੋਲ ਪਿਸਤੌਲ ਸਨ। ਇਸ ਕਾਰਨ ਘਟਨਾ ਵੇਲੇ ਚਾਹਤਪ੍ਰੀਤ ਦੇ ਦੋ ਦੋਸਤ ਡਰ ਕੇ ਪਾਸੇ ਖੜ੍ਹੇ ਹੋ ਗਏ। ਕੁੱਟਮਾਰ ਦੀ ਵਜ੍ਹਾ ਸਾਹਮਣੇ ਨਹੀਂ ਆਈ। ਐੱਸਪੀ (ਡੀ) ਰਣਧੀਰ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ। ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਨਿੱਜੀ ਰੰਜਿਸ਼ ਦਾ ਜਾਪਦਾ ਹੈ।

Advertisement

Advertisement