For the best experience, open
https://m.punjabitribuneonline.com
on your mobile browser.
Advertisement

ਵਿਦੇਸ਼ ਭੇਜਣ ਦੇ ਨਾਂ ’ਤੇ 11.62 ਲੱਖ ਠੱਗੇ

11:21 AM Mar 23, 2024 IST
ਵਿਦੇਸ਼ ਭੇਜਣ ਦੇ ਨਾਂ ’ਤੇ 11 62 ਲੱਖ ਠੱਗੇ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਮਾਰਚ
ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇੱਕ ਔਰਤ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਸਵੰਤ ਨਗਰ ਸਮਰਾਲਾ ਚੌਕ ਵਾਸੀ ਜਾਗੀਰ ਸਿੰਘ ਨੇ ਦੱਸਿਆ ਕਿ ਸਰਬਜੀਤ ਕੌਰ ਵਾਸੀ ਪਿੰਡ ਚੈਨਚੱਕ ਭੁਲੱਥ ਨੇ ਉਸ ਨੂੰ ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਿਨ੍ਹਾਂ ਦੇ ਬੱਚੇ ਵਿਦੇਸ਼ ਰਹਿੰਦੇ ਹਨ, ਕੋਲ ਪੱਕੇ ਤੌਰ ’ਤੇ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਪਾਸੋਂ ਵੱਖ-ਵੱਖ ਸਮੇਂ 11 ਲੱਖ 62 ਹਜ਼ਾਰ ਰੁਪਏ ਹਾਂਸਲ ਕੀਤੇ ਸਨ ਪਰ ਉਸ ਨੇ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਥਾਣੇਦਾਰ ਜਗਦੀਸ਼ ਰਾਜ ਨੇ ਦੱਸਿਆ ਕਿ ਪੁਲੀਸ ਵੱਲੋਂ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×