ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤ ’ਚ ਘੁਸਪੈਠ ਦੀ ਕੋਸ਼ਿਸ਼ ਕਰਦੇ 11 ਬੰਗਲਾਦੇਸ਼ੀ ਫੜੇ

07:19 AM Aug 12, 2024 IST

ਨਵੀਂ ਦਿੱਲੀ, 11 ਅਗਸਤ
ਪੱਛਮੀ ਬੰਗਾਲ, ਤ੍ਰਿਪੁਰਾ ਅਤੇ ਮੇਘਾਲਿਆ ’ਚ ਕੌਮਾਂਤਰੀ ਸਰਹੱਦ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲੇ 11 ਬੰਗਲਾਦੇਸ਼ੀਆਂ ਨੂੰ ਬੀਐੱਸਐੱਫ ਨੇ ਫੜਿਆ ਹੈ। ਇਨ੍ਹਾਂ ’ਚੋਂ 2-2 ਪੱਛਮੀ ਬੰਗਾਲ ਤੇ ਤ੍ਰਿਪੁਰਾ ਅਤੇ ਸੱਤ ਮੇਘਾਲਿਆ ਸਰਹੱਦ ਤੋਂ ਫੜੇ ਗਏ ਹਨ। ਬੀਐੱਸਐੱਫ ਤਰਜਮਾਨ ਨੇ ਦੱਸਿਆ ਕਿ ਬੰਗਲਾਦੇਸ਼ੀ ਨਾਗਰਿਕਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਅਤੇ ਬਾਅਦ ’ਚ ਉਨ੍ਹਾਂ ਨੂੰ ਪੁਲੀਸ ਹਵਾਲੇ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਐੱਸਐੱਫ, ਬਾਰਡਰ ਗਾਰਡ ਬੰਗਲਾਦੇਸ਼ ਦੇ ਸੰਪਰਕ ’ਚ ਹੈ ਤਾਂ ਜੋ ਭਾਰਤੀ ਨਾਗਰਿਕਾਂ ’ਤੇ ਤਸ਼ੱਦਦ ਦੀਆਂ ਘਟਨਾਵਾਂ ਰੋਕਣ ਜਿਹੇ ਮਸਲਿਆਂ ’ਤੇ ਨੱਥ ਪਾਈ ਜਾ ਸਕੇ। ਇਸ ਦੌਰਾਨ ਬੀਐੱਸਐੱਫ ਦੇ ਪੂਰਬੀ ਕਮਾਂਡ ਮੁਖੀ ਵਧੀਕ ਡਾਇਰੈਕਟਰ ਜਨਰਲ (ਏਡੀਜੀ) ਰਵੀ ਗਾਂਧੀ ਨੇ ਭਾਰਤ-ਬੰਗਲਾਦੇਸ਼ ਸਰਹੱਦ ’ਤੇ ਸੁਰੱਖਿਆ ਦੀ ਸਮੀਖਿਆ ਕੀਤੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਹੁਣੇ ਜਿਹੇ ਏਡੀਜੀ ਦੀ ਅਗਵਾਈ ਹੇਠ ਕਮੇਟੀ ਬਣਾਈ ਹੈ ਜੋ ਬੰਗਲਾਦੇਸ਼ ’ਚ ਘੱਟ ਗਿਣਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮਾਮਲਿਆਂ ਨੂੰ ਦੇਖੇਗੀ। -ਪੀਟੀਆਈ

Advertisement

Advertisement