ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 11 ਕੇਸ ਦਰਜ
09:53 AM Sep 01, 2024 IST
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 31 ਅਗਸਤ
ਸੰਗਰੂਰ ਜ਼ਿਲ੍ਹਾ ਪੁਲੀਸ ਵਲੋਂ ਇੱਕ ਹਫ਼ਤੇ ਦੌਰਾਨ 11 ਪੁਲੀਸ ਕੇਸ ਦਰਜ ਕਰ ਕੇ 12 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 10 ਗ੍ਰਾਮ ਹੈਰੋਇਨ, 57 ਕਿਲੋ ਭੁੱਕੀ ਚੂਰਾ ਪੋਸਤ, 630 ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ 24 ਤੋਂ 31 ਅਗਸਤ ਤੱਕ ਡਰੱਗ ਦੇ 8 ਕੇਸ ਦਰਜ ਕਰ ਕੇ 9 ਵਿਅਕਤੀ ਕਾਬੂ ਕੀਤੇ ਗਏ ਹਨ ਜਦ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 3 ਕੇਸ ਦਰਜ ਕਰ ਕੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 10 ਗ੍ਰਾਮ ਹੈਰੋਇਨ, 57 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 74 ਗ੍ਰਾਮ ਗਾਂਜਾ ਅਤੇ 630 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਜਦੋਂ ਕਿ ਐਕਸਾਈਜ ਐਕਟ ਤਹਿਤ 3 ਕੇਸ ਦਰਜ ਕਰ ਕੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Advertisement
Advertisement