ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

11 ਈਟੀਟੀ ਅਧਿਆਪਕਾਂ ਨੂੰ ਮੁੱਖ ਅਧਿਆਪਕ ਬਣਾਇਆ

07:18 AM Oct 06, 2023 IST
ਪਦਉੱਨਤ ਹੋਏ ਅਧਿਆਪਕ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 5 ਅਕਤੂਬਰ
ਸਿੱਖਿਆ ਵਿਭਾਗ ਪਠਾਨਕੋਟ ਵਿੱਚ ਬਤੌਰ ਈਟੀਟੀ ਅਧਿਆਪਕ ਨੌਕਰੀ ਕਰਦੇ 11 ਅਧਿਆਪਕਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਵੱਲੋਂ ਤਰੱਕੀ ਦੇ ਕੇ ਮੁੱਖ ਅਧਿਆਪਕ ਬਣਾ ਦਿੱਤਾ ਗਿਆ ਹੈ ਜਿਸ ਕਾਰਨ ਅਧਿਆਪਕ ਵਰਗ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਬੀਪੀਈਓ ਨਰੇਸ਼ ਪਨਿਆੜ, ਬੀਪੀਈਓ ਪੰਕਜ ਅਰੋੜਾ, ਬੀਪੀਈਓ ਕੁਲਦੀਪ ਸਿੰਘ, ਬੀਪੀਈਓ ਰਾਕੇਸ਼ ਕੁਮਾਰ ਹਾਜ਼ਰ ਸਨ।ਤਰੱਕੀ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਵਿੱਚ ਮੀਨਾ ਕੁਮਾਰੀ ਮਨਵਾਲ, ਕਿਸ਼ੋਰ ਕੁਮਾਰ ਮੀਲਵਾਂ, ਸਤਪਾਲ ਧਲੌਰੀਆ, ਕੁਮਾਰੀ ਸੋਨੀਆ ਡਲਹੌਜ਼ੀ ਰੋਡ, ਰਾਜੇਸ਼ ਕੁਮਾਰ ਭੜੋਲੀ ਕਲਾਂ, ਪਰਮਬੀਰ ਕੌਰ ਮਲਿਕਪੁਰ, ਰਾਜਦੀਪ ਕੌਰ ਕੈਲਾਸ਼ਪੁਰ, ਜੋਗਿੰਦਰ ਪਾਲ ਕੋਹਲੀਆਂ, ਦੁਨੀ ਚੰਦ ਕਲਾਨੂੰ, ਮਮਤਾ ਦੇਵੀ ਸੁਜਾਨਪੁਰ ਅਤੇ ਅੰਜਨਾ ਦੇਵੀ ਭੜੋਲੀ ਖੁਰਦ ਸ਼ਾਮਲ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਨੇ ਕਿਹਾ ਕਿ ਬਾਕੀ ਰਹਿੰਦੀਆਂ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਵੀ ਜਲਦੀ ਕਰ ਦਿੱਤੀਆਂ ਜਾਣਗੀਆਂ।

Advertisement

Advertisement