ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਾਸਕ ਫੋਰਸ ਵੱਲੋਂ 11 ਗੈਂਗਸਟਰ ਗ੍ਰਿਫ਼ਤਾਰ

07:15 AM Apr 27, 2024 IST

ਚੰਡੀਗੜ੍ਹ: ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਸਾਂਝੇ ਅਪਰੇਸ਼ਨ ਦੌਰਾਨ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ ਤੇ ਉਸ ਦੇ 10 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਰਾਜੂ ਸ਼ੂਟਰ ਸਿਵਲ ਹਸਪਤਾਲ ਤਰਨ ਤਾਰਨ ਤੋਂ ਫਰਾਰ ਹੋ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਉਨ੍ਹਾਂ ਕੋਲੋਂ ਡਬਲ ਬੈਰਲ ਰਾਈਫਲ, ਤਿੰਨ ਪਿਸਤੌਲਾਂ ਤੇ 26 ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਹੁਸਨਪ੍ਰੀਤ ਸਿੰਘ ਉਰਫ਼ ਹੁਸਨ ਤਰਨਤਾਰਨ, ਗੁਲਾਬ ਸਿੰਘ ਉਰਫ਼ ਗੁਲਾਬ ਤਰਨਤਾਰਨ, ਅੰਮ੍ਰਿਤਪਾਲ ਸਿੰਘ ਉਰਫ਼ ਚਿੜੀ ਤਰਨਤਾਰਨ, ਬਲਜਿੰਦਰ ਸਿੰਘ ਉਰਫ਼ ਲੋਕਾ ਪਿੰਡ ਲੋਕਾ, ਬੌਬੀ ਵਾਸੀ ਅਜਨਾਲਾ, ਲਵਪ੍ਰੀਤ ਸਿੰਘ ਉਰਫ਼ ਲਵ, ਅੰਮ੍ਰਿਤਪਾਲ ਸਿੰਘ ਉਰਫ਼ ਸੰਦੀਪ ਸਿੰਘ ਅਤੇ ਸੱਜਨ ਉਰਫ਼ ਕਾਲੂ ਠੱਠੀਆਂ ਮਹੰਤਾਂ, ਸੁਖਚੈਨ ਸਿੰਘ ਉਰਫ਼ ਮੋਗਲੀ ਅਤੇ ਹਰਮੇਸ਼ ਸਿੰਘ ਉਰਫ਼ ਚੀਚੂ ਦੋਵੇਂ ਵਾਸੀ ਪਿੰਡ ਵਡੀਆ, ਮੁਕਤਸਰ ਸਾਹਿਬ ਵਜੋਂ ਹੋਈ ਹੈ। -ਟਨਸ

Advertisement

Advertisement
Advertisement