ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਹੱਦ ਨੇੜਲੇ ਪਿੰਡਾਂ ਦੇ ਖੇਤਾਂ ’ਚੋਂ 11 ਕਿੱਲੋ ਹੈਰੋਇਨ ਬਰਾਮਦ

10:16 PM May 26, 2024 IST

ਨਿੱਜੀ ਪੱਤਰ ਪ੍ਰੇਰਕ

Advertisement

ਡੇਰਾ ਬਾਬਾ ਨਾਨਕ, 26 ਮਈ

ਕੌਮਾਂਤਰੀ ਸਰਹੱਦ ਨੇੜਲੇ ਦੋ ਪਿੰਡਾਂ ਦੇ ਖੇਤਾਂ ਵਿੱਚੋਂ ਸੀਮਾ ਸੁਰੱਖਿਆ ਬਲ ਤੇ ਪੁਲੀਸ ਨੇ ਸਾਂਝੀ ਕਾਰਵਾਈ ਦੌਰਾਨ 11 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਹੱਦ ਪਾਰ ਤੋਂ ਸਮਾਜ ਵਿਰੋਧੀ ਅਨਸਰਾਂ ਵੱਲੋਂ ਭੇਜੀ ਗਈ 11 ਕਿੱਲੋ ਹੈਰੋਇਨ ਅੱਜ ਸਵੇਰੇ ਪਿੰਡ ਅਗਵਾਨ ਅਤੇ ਬਰੀਲਾਂ ਦੇ ਖੇਤਾਂ ਵਿੱਚੋਂ ਬਰਾਮਦ ਕੀਤੀ ਗਈ। ਸੀਮਾ ਸੁਰੱਖਿਆ ਬਲ ਅਤੇ ਪੁਲੀਸ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਇਹ ਹੈਰੋਇਨ ਬਰਾਮਦ ਕੀਤੀ ਗਈ। ਜਾਣਕਾਰ ਦੱਸਦੇ ਹਨ ਕਿ ਇਹ ਹੈਰੋਇਨ ਇੱਕ ਡਰੋਨ ਰਾਹੀਂ ਭੇਜੀ ਗਈ ਸੀ। ਪੁਲੀਸ ਨੇ ਕੁਝ ਹੀ ਦੂਰੀ ’ਤੇ ਇੱਕ ਡਰੋਨ ਵੀ ਬਰਾਮਦ ਕੀਤਾ ਹੈ। ਥਾਣਾ ਕਲਾਨੌਰ ਦੀ ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement