ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰੈਕਟੀਕਲ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਦੇ ਬੈਗਾਂ ਵਿੱਚੋਂ 11 ਮੋਬਾਈਲ ਚੋਰੀ

10:06 AM Jul 05, 2023 IST

ਪੱਤਰ ਪ੍ਰੇਰਕ
ਸਮਰਾਲਾ, 4 ਜੁਲਾਈ
ਆਈ.ਟੀ.ਆਈ ਉਟਾਲਾਂ ਵਿੱਚ ਪ੍ਰੈਕਟੀਕਲ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰ ਦੇ ਬਾਹਰ ਪਏ ਬੈਗਾਂ ਵਿਚੋਂ 11 ਮੋਬਾਈਲ ਫੋਨ ਚੋਰੀ ਹੋ ਗਏ। ਚੋਰਾਂ ਵੱਲੋਂ ਇਕੋ ਸਮੇਂ 11 ਵਿਦਿਆਰਥੀਆਂ ਦੇ ਬੈਗਾਂ ਵਿਚੋਂ ਇਹ ਮੋਬਾਈਲ ਚੋਰੀ ਕੀਤੇ ਗਏ ਹਨ ਅਤੇ ਚੋਰੀ ਦਾ ਸ਼ਿਕਾਰ ਹੋਏ ਵਿਦਿਆਰਥੀ ਆਪਣੇ ਮਾਪਿਆਂ ਨੂੰ ਲੈ ਕੇ ਥਾਣਾ ਸਮਰਾਲਾ ਵਿਖੇ ਪੁੱਜੇ। ਪੁਲੀਸ ਕਾਰਵਾਈ ਦੀ ਮੰਗ ਕਰਦਿਆਂ ਵਿਦਿਆਰਥੀ ਹਰਦੇਵ ਸਿੰਘ, ਗੁਰਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ ਅਤੇ ਮਨਵੀਰ ਸਿੰਘ ਨੇ ਦੱਸਿਆ ਕਿ ਕੁਝ ਵਿਦਿਆਰਥੀਆਂ ਵੱਲੋਂ ਆਪਣੇ ਫੋਨ ਲੰਚ ਬਾਕਸ ਵਿਚ ਵੀ ਲੁਕੋ ਕੇ ਰੱਖੇ ਸਨ, ਚੋਰਾਂ ਵੱਲੋਂ ਉਹ ਮੋਬਾਈਲ ਵੀ ਚੋਰੀ ਕਰ ਲਏ ਗਏ। ਆਈ.ਟੀ.ਆਈ ਦੇ ਇੰਸਟਰੱਕਟਰ ਸੁਖਵੀਰ ਸਿੰਘ ਨੇ ਦੱਸਿਆ ਕਿ ਮੋਬਾਈਲ ਚੋਰੀ ਹੋ ਜਾਣ ਕਾਰਨ ਪ੍ਰੇਸ਼ਾਨ ਹੋਏ ਵਿਦਿਆਰਥੀਆਂ ਦਾ ਮਾਮਲਾ ਪੁਲੀਸ ਦੇ ਧਿਆਨ ਵਿਚ ਲਿਆਂਦਾ ਜਾ ਚੁੱਕਾ ਹੈ। ਇਸ ਸਬੰਧ ਵਿਚ ਗੱਲ ਕਰਨ ’ਤੇ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Advertisement

Advertisement
Tags :
ਚੋਰੀਪ੍ਰੀਖਿਆਪ੍ਰੈਕਟੀਕਲਬੈਗਾਂਮੋਬਾਈਲਵਿੱਚੋਂਵਿਦਿਆਰਥੀਆਂ
Advertisement