ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰੀ ਜੇਲ੍ਹ ਵਿੱਚ ਕੈਦੀਆਂ ਕੋਲਂੋ 11 ਮੋਬਾਈਲ ਮਿਲੇ

08:31 AM Aug 08, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਅਗਸਤ
ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਇੱਥੇ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਵਿੱਚ ਬੰਦ ਕੈਦੀਆਂ ਦੇ ਕਬਜ਼ੇ ਵਿੱਚੋਂ 11 ਮੋਬਾਈਲ ਜ਼ਬਤ ਕੀਤੇ ਹਨ ਜਿਨ੍ਹਾਂ ਵਿੱਚੋਂ 3 ਟੱਚ ਫ਼ੋਨ ਅਤੇ ਅੱਠ ਕੀ-ਪੈਡ ਫ਼ੋਨ ਸਨ।
ਜਾਣਕਾਰੀ ਮੁਤਾਬਕ ਕੇਂਦਰੀ ਜੇਲ ਪ੍ਰਸ਼ਾਸਨ ਨੇ ਉੱਚ ਸੁਰੱਖਿਆ ਵਾਲੇ ਜੇਲ੍ਹ ਕੰਪਲੈਕਸ ’ਚ ਤਾਇਨਾਤ ਨੀਮ ਫ਼ੌਜੀ ਬਲਾਂ ਦੇ ਨਾਲ ਤਲਾਸ਼ੀ ਮੁਹਿੰਮ ਚਲਾਈ। ਇਸ ਕਾਰਵਾਈ ਦੌਰਾਨ ਕੈਦੀਆਂ ਦੇ ਕਬਜ਼ੇ ’ਚੋਂ ਕੁੱਲ 11 ਮੋਬਾਈਲ ਬਰਾਮਦ ਹੋਏ ਹਨ। ਇਸ ਸਬੰਧ ਵਿੱਚ ਇਸਲਾਮਾਬਾਦ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸ ਨੇ ਜੇਲ੍ਹ ਦੇ 11 ਕੈਦੀਆਂ ਵਿਰੁੱਧ ਜੇਲ੍ਹ ਐਕਟ ਦੀ ਧਾਰਾ 42 ਅਤੇ 52-ਏ ਤਹਿਤ ਮਾਮਲਾ ਦਰਜ ਕੀਤਾ ਹੈ। ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।

Advertisement

Advertisement
Advertisement